Punjab News: ਫਰਜ਼ੀ ਖਬਰਾਂ ਨਾਲ ਲੋਕਾਂ ਵਿੱਚ ਫੈਲ ਰਹੀ ਬੈਚੇਨੀ ਦੇ ਮੱਦੇਨਜ਼ਰ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵੈਬ ਚੈਨਲਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ।
Trending Photos
Punjab News: ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕੁਝ ਸੋਸ਼ਲ ਮੀਡੀਆ ਵੈੱਬ ਚੈਨਲ ਬੇਬੁਨਿਆਦ ਅਫਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾ ਰਹੇ ਹਨ ਤੇ ਲਗਾਤਾਰ ਫਰਜ਼ੀ ਖਬਰਾਂ ਦੀ ਹਮਾਇਤ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ BJP ਆਗੂ ਬਲਵਿੰਦਰ ਗਿੱਲ 'ਤੇ ਫਾਇਰਿੰਗ, ਜਬਾੜੇ 'ਚ ਲੱਗੀ ਗੋਲੀ
ਇਹ ਝੂਠੀਆਂ ਖ਼ਬਰਾਂ ਜ਼ਿਆਦਾਤਰ ਸਪੱਸ਼ਟ ਤੱਥਾਂ ਤੇ ਮੁੱਦੇ ਦੀ ਅਸਲ ਤਸਵੀਰ ਨੂੰ ਸਾਹਮਣੇ ਨਹੀਂ ਰੱਖਦੀਆਂ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਕੀਤੇ ਗਏ ਚੰਗੇ ਵਿਕਾਸ ਕਾਰਜਾਂ ਨੂੰ ਨਕਾਰਾਤਮਕ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਜਾਅਲੀ ਖ਼ਬਰਾਂ ਨੂੰ ਸਮੇਂ ਸਿਰ ਨੱਥ ਪਾਉਣ ਲਈ ਸਖ਼ਤ ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਅਜਿਹੀਆਂ ਫਰਜ਼ੀ ਖ਼ਬਰਾਂ ਵਿਰੁੱਧ ਨਿਯਮਤ ਤੌਰ 'ਤੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਸੂਚਨਾਵਾਂ, ਨਿੱਜੀ ਹਿੱਤਾਂ ਵਾਲੀਆਂ ਸੰਸਥਾਵਾਂ ਨੂੰ ਰਾਜ ਸਰਕਾਰ ਦੇ ਚੱਲ ਰਹੇ ਵਿਕਾਸ ਦੇ ਏਜੰਡੇ 'ਚ ਵਿਘਨ ਪਾਉਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੁੱਖ ਧਾਰਾ ਦੇ ਅਖਬਾਰਾਂ, ਚੈਨਲਾਂ ਤੇ ਹੋਰ ਮੀਡੀਆ ਮਾਧਿਅਮਾਂ ਨਾਲ ਜੁੜੇ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੇਬੁਨਿਆਦ ਅਫਵਾਹਾਂ ਫੈਲਾਉਣ ਵਾਲੇ ਅਜਿਹੇ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਨੱਥ ਪਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਕਾਬਿਲੇਗੌਰ ਹੈ ਕਿ ਫਰਜ਼ੀ ਖਬਰਾਂ ਨਾਲ ਲੋਕਾਂ ਵਿੱਚ ਬੈਚੇਨੀ ਫੈਲਦੀ ਹੈ। ਇਸ ਲਈ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : Film Jodi's New Song: ਦਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਨਵੀਂ ਫ਼ਿਲਮ 'ਜੋੜੀ' ਦਾ ਪਹਿਲਾ ਗੀਤ ਹੋਇਆ ਰਿਲੀਜ਼! ਵੇਖੋ ਵੀਡੀਓ
ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ