Ambedkar Jayanti 2023: ਡਾ. ਅੰਬੇਦਕਰ ਨੇ ਦੱਬੇ-ਕੁਚਲੇ ਲੋਕਾਂ ਦੀ ਜ਼ਿੰਦਗੀ ਸੰਵਾਰਨ ਲਈ ਘਾਲਣਾ ਘਾਲੀ
Ambedkar Jayanti 2023: ਭਲਕੇ ਪੂਰਾ ਦੇਸ਼ ਸੰਵਿਧਾਨ ਨਿਰਮਾਤਾ ਡਾ. ਅੰਬੇਦਕਰ ਦੀ ਜੈਅੰਤੀ ਮਨਾ ਰਿਹਾ ਹੈ। ਬਾਬਾ ਸਾਹਿਬ ਦੀ ਜੈਅੰਤੀ ਮੌਕੇ ਵੱਖ-ਵੱਖ ਥਾਈਂ ਪ੍ਰੋਗਰਾਮ ਕਰਵਾਏ ਜਾਣਗੇ।
Ambedkar Jayanti 2023: ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦਾ ਜਨਮ ਦਿਨ ਹਰ ਸਾਲ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਅਛੂਤਾਂ, ਦੱਬੇ ਕੁਚਲੇ, ਔਰਤਾਂ ਅਤੇ ਮਜ਼ਦੂਰਾਂ ਦੀ ਬਿਹਤਰੀ ਨੂੰ ਸਮਰਪਿਤ ਕਰ ਦਿੱਤਾ। ਡਾ. ਬੀ.ਆਰ. ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ ਅਤੇ ਉਨ੍ਹਾਂ ਦੇ ਜਨਮ ਦਿਨ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਰਾਸ਼ਟਰੀ ਛੁੱਟੀ ਵਜੋਂ ਮਨਾਇਆ ਜਾਂਦਾ ਹੈ।
ਦੇਸ਼ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਤੋਂ ਇਲਾਵਾ ਡਾ. ਬੀ.ਆਰ. ਅੰਬੇਡਕਰ ਨੇ ਭਾਰਤ ਦੇ ਰਿਜ਼ਰਵ ਬੈਂਕ ਆਫ ਇੰਡੀਆ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇੱਕ ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਵਕੀਲ ਵਜੋਂ ਉਨ੍ਹਾਂ ਨੇ ਭਾਰਤ ਦੇ ਸਭ ਤੋਂ ਮਹੱਤਵਪੂਰਨ ਅੰਦੋਲਨਾਂ ਵਿੱਚੋਂ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਦਲਿਤ ਬੋਧੀ ਅੰਦੋਲਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਡਾ. ਭੀਮ ਰਾਮ ਰਾਓ ਅੰਬੇਦਕਰ ਨੇ ਸਦੀਆਂ ਤੋਂ ਦਬੇ-ਕੁਚਲੇ ਲੋਕਾਂ ਦਾ ਜੀਵਨ ਸੰਵਾਰਨ ਲਈ ਆਪਣਾ ਪੂਰਾ ਜੀਵਨ ਲਗਾ ਦਿੱਤਾ।
ਦਰਅਸਲ ਦਲਿਤਾਂ ਅਤੇ ਪੱਛੜੇ ਹੋਏ ਲੋਕਾਂ ਲਈ ਜੋ ਨੌਕਰੀਆਂ ਲਈ ਰਾਖ਼ਵਾਕਰਨ ਦੀ ਵਿਵਸਥਾ ਕੀਤੀ ਗਈ ਹੈ, ਉਸ ਪਿੱਛੇ ਬਾਬਾ ਸਹਿਬ ਦਾ ਜੋ ਯੋਗਦਾਨ ਹੈ। ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ 6 ਦਸੰਬਰ 1956 ਨੂੰ (65 ਸਾਲ ਦੀ ਉਮਰ ਵਿੱਚ) ਆਪਣੇ ਦਿੱਲੀ ਵਾਲੇ ਨਿਵਾਸ ਸਥਾਨ ਉਪਰ ਸਵਰਗ ਸਿਧਾਰ ਗਏ। ਬਾਬਾ ਸਾਹਿਬ ਨੇ ਭਾਰਤੀ ਸਮਾਜ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਜ ਭਲਾਈ ਦੇ ਲੇਖੇ ਲਾ ਦਿੱਤਾ। 1990 ਵਿਚ ਬਾਬਾ ਸਾਹਿਬ ਨੂੰ ਮਰਨ ਉਪਰੰਤ ਭਾਰਤ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦਿੱਤਾ ਗਿਆ। ਅੰਬੇਦਕਰ ਦੀ ਵਿਰਾਸਤ ਵਿੱਚ ਪ੍ਰਸਿੱਧ ਸਭਿਆਚਾਰ ਵਿੱਚ ਕਈ ਯਾਦਗਾਰਾਂ ਤੇ ਸਮਾਰਕ ਸ਼ਾਮਲ ਹਨ।
ਬਾਬਾ ਸਾਹਿਬ ਦਾ 1992 ਵਿੱਚ ਭਾਰਤ ਰਤਨ ਨਾਲ ਸਨਮਾਨ ਕੀਤਾ ਗਿਆ। ਅੱਜ ਸਿਰਫ਼ ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਸਰਕਾਰੀ ਅਤੇ ਗ਼ੈਰ ਸਰਕਾਰੀ ਪੱਧਰ ਉਤੇ ਡਾ. ਅੰਬੇਦਕਰ ਜੀ ਦੀ ਜੈਅੰਤੀ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਭਾਰਤੀ ਸੰਵਿਧਾਨ ਨੂੰ ਸਹੀ ਰੂਪ ਵਿੱਚ ਲਾਗੂ ਕੀਤਾ ਹੈ ਤਾਂ ਜੋ ਦੇਸ਼ ਦੇ ਵੱਖ-ਵੱਖ ਵਰਗਾਂ ਦੀ ਸੁਰੱਖਿਆ ਤੇ ਖੁਸ਼ਹਾਲੀ ਦਾ ਲਾਭ ਸਹੀ ਅਰਥਾਂ ਵਿੱਚ ਉਨ੍ਹਾਂ ਵਰਗਾਂ ਤੱਕ ਪਹੁੰਚ ਸਕੇ।
ਭਾਰਤ ਵਰਸ਼ ਦੀ ਅਜ਼ਾਦੀ, ਵਿਕਾਸ, ਸਮਾਜ ਸੁਧਾਰ, ਰਾਜਨੀਤਿਕ ਅਤੇ ਆਰਥਿਕ ਸੁਧਾਰਾਂ ਵਿੱਚ, ਜੋ ਬੇਸ਼ਕੀਮਤੀ ਯੋਗਦਾਨ ਬਾਬਾ ਸਾਹਿਬ ਨੇ ਪਾਇਆ ਉਹ ਅਦਭੁੱਤ ਅਤੇ ਬੇਮਿਸਾਲ ਹੈ। ਕਾਬਿਲੇਗੌਰ ਹੈ ਕਿ ਬਾਬਾ ਸਾਹਿਬ ਦੀ ਜੈਅੰਤੀ ਉਤੇ ਰਾਜਧਾਨੀ ਦਿੱਲੀ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ ਸਰਕਾਰ ਨੇ ਡਾ.ਅੰਬੇਦਕਰ ਜੈਅੰਤੀ ਮੌਕੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੇ 14 ਅਪ੍ਰੈਲ ਨੂੰ ਅੰਬੇਡਕਰ ਜੈਅੰਤੀ ਮੌਕੇ 'ਤੇ ਦੇਸ਼ ਭਰ 'ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅਮਲਾ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਨੇ 11 ਅਪ੍ਰੈਲ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ