Sangrur News:`ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ` ਪ੍ਰੋਗਰਾਮ ਤਹਿਤ 1200 ਵਿਦਿਆਰਥੀਆਂ ਨੇ ਚੁੱਕੀ ਸਹੁੰ
Sangrur News: ਸੰਗਰੂਰ ਵਿੱਚ ਸਲਾਇਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ “ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਬੈਨਰ ਹੇਠ ਜਯੋਤੀ ਜਗਾ ਕੇ ਸੈਮੀਨਾਰ ਦਾ ਆਗਾਜ਼ ਕੀਤਾ ਗਿਆ।
Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਲਾਇਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ “ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਬੈਨਰ ਹੇਠ ਜਯੋਤੀ ਜਗਾ ਕੇ ਸੈਮੀਨਾਰ ਦਾ ਆਗਾਜ਼ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ 1200 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਨਸ਼ਿਆਂ ਖਿਲਾਫ ਸਹੁੰ ਚੁੱਕੀ।
ਇਸ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਬਣਾਏ 09 ਬਲਾਕਾਂ ਵਿੱਚ ਪੋਸਟਰ ਮੇਕਿੰਗ ਤੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਬਲਾਕਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ 01-01 ਵਿਦਿਆਰਥੀ ਨੂੰ ਚੁਣਿਆ ਗਿਆ, ਜਿਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਮੈਡਲ, ਸਰਟੀਫਿਕੇਟ ਤੇ ਨਗਦ ਇਨਾਮ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਸਰਸਵਤੀ ਵਿਦਿਆ ਮੰਦਰ ਚੀਮਾ ਦੇ 06 ਬੱਚਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਗਾਣੇ ਦੇ ਰੂਪ ਵਿੱਚ ਬਿਹਤਰੀਨ ਪੇਸ਼ਕਾਰੀ ਕਰਕੇ ਹਾਜ਼ਰੀਨ ਨੂੰ ਜਾਗਰੂਕ ਕੀਤਾ, ਜਿਨ੍ਹਾਂ ਨੂੰ ਵੀ ਸਰਟੀਫਿਕੇਟ ਤੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਇਸ ਸੈਮੀਨਰ ਵਿੱਚ ਦਿਲਪ੍ਰੀਤ ਕੌਰ, ਜਿਸਦਾ ਪਤੀ ਡਰੱਗ ਐਡਿਕਟਡ ਸੀ ਤੇ ਪ੍ਰਿਥੀ ਸਿੰਘ ਜੋ ਖੁਦ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆਇਆ ਹੈ, ਨੇ ਹਿੱਸਾ ਲੈ ਕੇ ਉਨ੍ਹਾਂ ਦੀ ਜ਼ਿੰਦਗੀ ਉਪਰ ਪਏ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਆਪਣਾ ਤਜਰਬਾ ਸਾਂਝਾ ਕੀਤਾ। ਜਿਨ੍ਹਾਂ ਨੂੰ ਇਨਾਮ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ 28 ਮੁਹੱਲਾ ਕਲੀਨਿਕ ਨੂੰ ਨੋਟਿਸ ਜਾਰੀ; ਜਾਅਲੀ ਅੰਕੜਿਆਂ ਦਾ ਖ਼ਦਸ਼ਾ
ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਦੇ ਨਾਲ-ਨਾਲ ਆਪਣੇ ਅੰਦਰ ਹੁਨਰ ਪੈਦਾ ਕਰਕੇ ਪੈਸੇ ਕਮਾਉਣ ਸਬੰਧੀ ਕਈ ਉਦਾਹਰਨਾਂ ਦੇ ਕੇ ਸਮਝਾਇਆ ਗਿਆ। ਜਿਸ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਆਰਥਿਕ ਹਾਲਾਤ ਵਿੱਚ ਸੁਧਾਰ ਹੋ ਸਕੇ।
ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : Farmers Protest News: ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਮੀਟਿੰਗ ਮਗਰੋਂ ਪਾਵਰ ਕਮੇਟੀ ਬਣਾਉਣ ਦਾ ਫ਼ੈਸਲਾ