NDA Results: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਪ੍ਰੀਖਿਆ `ਚ ਸ਼ਾਨਦਾਰ ਨਤੀਜੇ ਹਾਸਲ ਕੀਤੇ
NDA Results: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਦੇ 47 ਕੈਡਿਟਾਂ ਨੇ ਐਨਡੀਏ-।। ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
NDA Results: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀਸੀਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਨਡੀਏ ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸਐਸਬੀ ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ : Punjab Breaking Live Updates: ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਚੁੱਕੀ ਸਹੁੰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸਐਸਬੀ ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ 370 ਅਸਾਮੀਆਂ, ਨੇਵਲ ਅਕੈਡਮੀ ਵਿੱਚ 34 ਅਸਾਮੀਆਂ UPSC NDA, CDS II ਭਰਤੀ 2024 ਰਾਹੀਂ ਭਰੀਆਂ ਜਾਣਗੀਆਂ। ਇਸ ਦੇ ਨਾਲ ਹੀ ਸੰਯੁਕਤ ਰੱਖਿਆ ਸੇਵਾਵਾਂ ਵਿੱਚ 459 ਅਸਾਮੀਆਂ ਵੀ ਭਰੀਆਂ ਜਾਣਗੀਆਂ।
ਇਹ ਵੀ ਪੜ੍ਹੋ : NDA, CDS II Result 2024: NDA 2 ਅਤੇ CDS 2 ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ, ਜਾਣੋ ਇਸ ਤਰ੍ਹਾਂ ਨਤੀਜਾ