Punjab Education News: ਫਿਨਲੈਂਡ `ਚ ਟ੍ਰੇਨਿੰਗ ਲੈਣ ਲਈ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਬੈਂਸ
Punjab Education News: ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।
Punjab Education News: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।
ਪ੍ਰਾਇਮਰੀ ਅਧਿਆਪਕਾਂ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।
ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏਆਈ ਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਉਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ 'ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆ
ਟ੍ਰੇਨਿੰਗ ਸਬੰਧੀ ਸਮੁੱਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕਰਨਗੇ। ਉਨ੍ਹਾਂ ਦੀ ਪੜ੍ਹਾਈ ਕਰਵਾਉਣ ਦੀ ਤਰੀਕੇ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤੀ ਜਾਵੇਗੀ।
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਗੁਰਦੁਆਰਾ ਭਾਤਪੁਰ ਸਾਹਿਬ , ਬਾਬਾ ਸ੍ਰੀ ਚੰਦ ਜੀ ਮੰਦਿਰ , ਜਲਫਾ ਮਾਤਾ ਮੰਦਿਰ, ਧੂਣਾ ਮੰਦਿਰ ਵਿਖੇ ਅਸਥਾਨਾਂ ਤੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਉੱਥੇ ਹੀ ਜਿੰਦਵੜੀ ਦੇ ਸਰਕਾਰੀ ਹਾਈ ਸਕੂਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਖੇਡ ਮੈਦਾਨ ਦਾ ਨੀਂਹ ਪੱਥਰ ਵੀ ਰੱਖਿਆ। ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ 19 ਅਕਤੂਬਰ ਨੂੰ ਸਿਖਲਾਈ ਲਈ ਫਿਨਲੈਂਡ ਜਾਣਗੇ। ਇਸ ਤੋ ਪਹਿਲਾਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਘਾਪੁਰ ਅਤੇ ਮੁੱਖ ਅਧਿਆਪਕ ਆਈ.ਆਈ.ਐਮ ਅਹਿਮਦਾਬਾਦ ਸਿਖਲਾਈ ਲੈ ਚੁੱਕੇ ਹਨ।
ਇਹ ਵੀ ਪੜ੍ਹੋ : Bhupendra Singh Hooda: ਭੁਪੇਂਦਰ ਸਿੰਘ ਹੁੱਡਾ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ