Punjab News: ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
Advertisement
Article Detail0/zeephh/zeephh2443357

Punjab News: ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

Punjab News: 2021 ਵਿੱਚ ਹੋਈ ਇਸ 1178 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀਆਂ ਦਾ ਮਾਮਲਾ ਹਾਈ ਕੋਰਟ ਵਿਚ ਵਿਚਾਰ ਅਧੀਨ ਸੀ। ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਉਮੀਦਵਾਰਾਂ ਨੇ ਡਬਲ ਬੈਂਚ 'ਚ ਅਪੀਲ ਕੀਤੀ ਸੀ।

Punjab News: ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ ਕਿ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ।

1158  ਸਹਾਇਕ ਪ੍ਰੋਫੈਸਰ ਯੂਨੀਅਨ ਦੇ ਕਨਵੀਨਰ ਡਾ. ਜਸਵਿੰਦਰ ਕੌਰ ਵਲੋਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਫੋਨ ਉਤੇ ਧੰਨਵਾਦ ਕੀਤਾ ਗਿਆ ਅਤੇ ਕਿਹਾ ਪੰਜਾਬ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਡੀ ਇਸ ਕੇਸ ਵਿੱਚ ਜਿੱਤ ਸੰਭਵ ਨਹੀਂ ਸੀ।

ਇਹ ਵੀ ਪੜ੍ਹੋ: Mohali News: ਪਰਾਲੀ ਦੇ ਪ੍ਰਬੰਧਾਂ ਲਈ ਮੋਹਾਲੀ ਪ੍ਰਸ਼ਾਸਨ ਨੇ ਕਿਸਾਨਾਂ ਨੂੰ 3 ਕਰੋੜ ਰੁਪਏ ਦੀ ਰਾਸ਼ੀ ਵੰਡੀ

ਯੂਨੀਅਨ ਆਗੂ ਡਾ. ਸੁਹੇਲ, ਡਾ. ਬਲਵਿੰਦਰ ਸਿੰੰਘ ਚਹਿਲ, ਡਾ. ਹਰਜਿੰਦਰ ਸਿੰਘ , ਡਾ. ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ. ਰੋਹਿਤ ਢੀਂਗਰਾ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ  ਉਨ੍ਹਾਂ ਦਾ ਧੰਨਵਾਦ  ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਬਿਨ੍ਹਾਂ ਯੂਨੀਅਨ ਇਹ ਕੇਸ ਹਾਈ ਕੋਰਟ ਵਿੱਚ ਨਹੀਂ ਜਿੱਤ ਸਕਦੀ ਸੀ।

ਇਹ ਵੀ ਪੜ੍ਹੋ: Ludhiana News: ​ਦਾਣਾ ਮੰਡੀ 'ਚ ਸ਼ੈਡ ਪਿੱਲਰ ਨਾਲ 14 ਸਾਲ ਦੇ ਬੱਚੇ ਦੀ ਲਟਕਦੀ ਲਾਸ਼ ਮਿਲੀ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ

Trending news