International News: ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉਥੋਂ ਦੀ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪਿਛਲੇ 23 ਸਾਲਾਂ ਤੋਂ ਜੀਆਈਸੀ 'ਚ ਵਾਧਾ ਨਹੀਂ ਹੋਇਆ ਸੀ ਪਰ ਹੁਣ ਕੈਨੇਡਾ 'ਚ ਰਹਿਣ ਦਾ ਖਰਚਾ ਵਧ ਗਿਆ ਹੈ। ਹਾਲ ਹੀ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਇਹ ਫੀਸ ਵਧਾ ਦਿੱਤੀ ਗਈ ਹੈ। ਕੈਨੇਡਾ ਵਿੱਚ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਗਈ ਹੈ। ਕੈਨੇਡਾ ਵਿੱਚ ਸਟੂਡੈਂਟ ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਹੁਣ ਜੀਆਈਸੀ 10,200 ਡਾਲਰ ਦੀ ਬਜਾਏ 20,635 ਡਾਲਰ ਦੇਣੀ ਪਵੇਗੀ। ਨਵੇਂ ਨਿਯਮ 1 ਜਨਵਰੀ 2024 ਤੋਂ ਲਾਗੂ ਹੋ ਜਾਣਗੇ।


COMMERCIAL BREAK
SCROLL TO CONTINUE READING

ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ 1 ਜਨਵਰੀ, 2024 ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਜੀਵਨ ਲੋੜਾਂ ਨੂੰ ਦੁੱਗਣਾ ਕਰੇਗੀ। ਹੁਣ ਨਵੇਂ ਬਦਲਾਅ ਤਹਿਤ ਵਿਦਿਆਰਥੀਆਂ ਨੂੰ ਰਹਿਣ-ਸਹਿਣ ਤੇ ਪੜ੍ਹਾਈ ਦੇ ਕੁੱਲ ਖਰਚੇ ਦਾ ਅੱਧਾ ਹਿੱਸਾ ਕਾਗਜ਼ 'ਤੇ ਸਾਬਤ ਕਰਨਾ ਹੋਵੇਗਾ। ਜਦਕਿ ਪਹਿਲਾਂ ਇਹ ਰਾਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਦੇ ਆਧਾਰ 'ਤੇ ਮਿੱਥੀ ਜਾਂਦੀ ਸੀ।


ਉਦਾਹਰਨ ਲਈ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਾਲਾਨਾ $10,200 ਦਾ ਪ੍ਰਬੰਧ ਕਰਨਾ ਪੈਂਦਾ ਸੀ ਪਰ ਨਵੇਂ ਨਿਯਮਾਂ ਮੁਤਾਬਕ ਹੁਣ ਵਿਦਿਆਰਥੀਆਂ ਨੂੰ ਸਾਲਾਨਾ 15,000 ਡਾਲਰ ਦਾ ਇਤਜ਼ਾਮ ਕਰਨਾ ਹੋਵੇਗਾ। ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀ ਨੂੰ ਇਹ ਦਿਖਾਉਣਾ ਹੋਵੇਗਾ ਕਿ ਟਿਊਸ਼ਨ ਤੇ ਯਾਤਰਾ ਦੇ ਖਰਚਿਆਂ ਤੋਂ ਇਲਾਵਾ ਉਨ੍ਹਾਂ ਕੋਲ 20,635 ਕੈਨੇਡੀਅਨ ਡਾਲਰ (ਕਰੀਬ 15,181 ਅਮਰੀਕੀ ਡਾਲਰ) ਹਨ, ਜੋ ਕਿ ਲਗਭਗ 12 ਲੱਖ 66 ਹਜ਼ਾਰ ਭਾਰਤੀ ਕਰੰਸੀ ਹੈ।


ਇਸ ਨਵੇਂ ਫੈਸਲੇ ਦਾ ਪੰਜਾਬੀਆਂ ਸਮੇਤ ਦੁਨੀਆ ਭਰ ਦੇ ਵਿਦਿਆਰਥੀਆਂ ਉਪਰ ਪ੍ਰਭਾਵ ਪਵੇਗਾ ਕਿਉਂਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉੱਥੇ ਰਹਿਣ ਅਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਾ ਖ਼ਰਚ ਕਰਨਾ ਪਵੇਗਾ। ਇਸ ਦੇ ਨਾਲ ਹੀ ਮਜ਼ਬੂਤ ​​ਵਿੱਤੀ ਪਿਛੋਕੜ ਵੀ ਦਿਖਾਉਣਾ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇਸ ਬਦਲਾਅ ਦਾ ਐਲਾਨ ਕੀਤਾ ਹੈ।


ਕਾਬਿਲੇਗੌਰ ਹੈ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਕੈਨੇਡਾ ਵਿੱਚ ਸਿੱਖਿਆ ਸਸਤੀ ਸੀ ਤੇ ਰਹਿਣ-ਸਹਿਣ ਅਤੇ ਖਾਣਾ ਵੀ ਸਸਤਾ ਸੀ। ਕੈਨੇਡਾ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਅਮਰੀਕਾ ਅਤੇ ਯੂਰਪ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਨਾਲੋਂ ਅੱਧੀਆਂ ਫੀਸਾਂ ਵਸੂਲਦੀਆਂ ਹਨ। ਕੈਨੇਡਾ ਵਿੱਚ ਪੜ੍ਹਨ ਦੀ ਲਾਗਤ ਕੋਰਸ 'ਤੇ ਨਿਰਭਰ ਕਰਦੀ ਹੈ। ਇਸੇ ਤਰ੍ਹਾਂ ਸਲਾਨਾ ਰਹਿਣ-ਸਹਿਣ ਦੇ ਖ਼ਰਚੇ ਕਰੀਬ ਇੱਕ ਲੱਖ ਰੁਪਏ ਸਨ। ਇੱਥੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਸਕਦੇ ਹਨ ਪਰ ਹੁਣ ਉੱਥੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ।


ਇਹ ਵੀ ਪੜ੍ਹੋ : Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ