Delhi Schools Winter Vacations: ਦਿੱਲੀ-ਐਨਸੀਆਰ ਵਿੱਚ ਸਖ਼ਤ ਸਰਦੀ ਕਾਰਨ ਸਕੂਲਾਂ ਦੀਆਂ ਛੁੱਟੀਆਂ 10 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਦਿੱਲੀ ਦੇ ਸਕੂਲ ਸੋਮਵਾਰ ਤੋਂ ਮੁੜ ਖੁੱਲ੍ਹਣ ਵਾਲੇ ਸਨ।
Trending Photos
Delhi Schools Winter Vacations: ਦਿੱਲੀ-ਐਨਸੀਆਰ ਵਿੱਚ ਸਰਦੀ ਕਾਰਨ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 10 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਸੀ। ਦਿੱਲੀ ਦੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸ਼ਨੀਵਾਰ ਨੂੰ ਖਤਮ ਹੋਣੀਆਂ ਸਨ ਅਤੇ ਸੋਮਵਾਰ ਤੋਂ ਸਕੂਲ ਦੁਬਾਰਾ ਖੁੱਲ੍ਹਣ ਵਾਲੇ ਸਨ ਪਰ ਦਿੱਲੀ ਸਰਕਾਰ ਨੇ ਸਕੂਲ 10 ਜਨਵਰੀ ਤੱਕ ਬੰਦ ਕਰ ਦਿੱਤੇ ਸਨ ਜਦਕਿ ਹੁਣ ਤਾਜ਼ਾ ਅਪਡੇਟ ਇਹ ਹੈ ਕਿ ਸਰਕਾਰ ਨੇ ਆਪਣਾ ਹੁਕਮ ਵਾਪਸ ਲੈ ਲਿਆ ਹੈ।
ਦਿੱਲੀ 'ਚ ਸੀਤ ਲਹਿਰ ਚੱਲ ਰਹੀ ਹੈ ਅਤੇ ਭਾਰਤ ਦੇ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਤਾਪਮਾਨ 'ਚ ਗਿਰਾਵਟ ਕਾਰਨ 'ਯੈਲੋ ਅਲਰਟ' ਜਾਰੀ ਕੀਤਾ ਹੈ।
ਕੀ ਹੈ ਪੂਰਾ ਮਾਮਲਾ?
ਦਿੱਲੀ ਸਰਕਾਰ ਨੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਨਾਲ ਸਬੰਧਤ ਹੁਕਮ ਵਾਪਸ ਲੈ ਲਿਆ ਹੈ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਪਿਛਲਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ। ਇਸ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ ਅਤੇ ਇਸ ਮਾਮਲੇ 'ਤੇ ਕੱਲ੍ਹ (ਸੋਮਵਾਰ) ਸਵੇਰੇ ਫੈਸਲਾ ਲਿਆ ਜਾਵੇਗਾ।
Delhi govt withdraws order extending winter vacations in schools
Read @ANI Story | https://t.co/4ppcMk078G#Delhi #WinterVacations #DelhiGovernment pic.twitter.com/UTPoa3L2y3
— ANI Digital (@ani_digital) January 7, 2024
ਇਹ ਵੀ ਪੜ੍ਹੋ: Delhi Weather Update: ਦਿੱਲੀ-NCR 'ਚ ਲਗਾਤਾਰ ਡਿੱਗ ਰਿਹਾ ਹੈ ਪਾਰਾ, ਸੰਘਣੀ ਧੁੰਦ ਕਰਕੇ ਲੋਕ ਪਰੇਸ਼ਾਨ
ਅਜਿਹਾ ਕਿਹਾ ਜਾ ਰਿਹਾ ਸੀ ਕਿ ਦਿੱਲੀ-ਐਨਸੀਆਰ ਵਿੱਚ ਸਖ਼ਤ ਸਰਦੀ ਕਾਰਨ ਸਕੂਲਾਂ ਦੀਆਂ ਛੁੱਟੀਆਂ ਵੱਧ ਸਕਦੀਆਂ ਹਨ। ਇਸ ਤੋਂ ਬਾਅਦ ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਨੋਇਡਾ ਪ੍ਰਸ਼ਾਸਨ ਨੇ ਵੀ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਹੁਕਮ ਦਿੱਤੇ ਹਨ। ਦਿੱਲੀ ਦੇ ਸਕੂਲਾਂ ਤੋਂ ਇਲਾਵਾ ਨੋਇਡਾ ਪ੍ਰਸ਼ਾਸਨ ਨੇ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਸਾਰੇ ਸਕੂਲਾਂ ਨੂੰ ਸੰਘਣੀ ਧੁੰਦ ਅਤੇ ਠੰਡੇ ਮੌਸਮ ਦੇ ਮੱਦੇਨਜ਼ਰ 14 ਜਨਵਰੀ ਤੱਕ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Chandigarh Weather Update: ਚੰਡੀਗੜ੍ਹ 'ਚ ਧੁੰਦ ਦਾ ਕਹਿਰ, 14 ਉਡਾਣਾਂ ਰੱਦ, ਟ੍ਰੇਨਾਂ ਵੀ ਹੋਈਆਂ ਪ੍ਰਭਾਵਿਤ