Punjab School Holiday News: ਵੱਡੀ ਖਬਰ; ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਕੂਲਾਂ `ਚ ਛੁੱਟੀਆਂ ਦਾ ਐਲਾਨ
Punjab School Holiday News: ਪੰਜਾਬ ਵਿੱਚ 10ਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।
Punjab School Holiday News: ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 14 ਜਨਵਰੀ ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਹਨਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।
ਇਹ ਵੀ ਪੜ੍ਹੋ : Chandigarh School Holiday: 8ਵੀਂ ਜਮਾਤ ਤੱਕ ਚੰਡੀਗੜ੍ਹ 'ਚ ਸਾਰੇ ਸਕੂਲਾਂ 'ਚ ਛੁੱਟੀਆਂ ਦੇ ਵਾਧੇ ਦਾ ਐਲਾਨ
11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ : Success Story: ਕਿਰਾਇਆ ਨਾ ਹੋਣ ਕਰਕੇ ਕੜਾਕੇ ਦੀ ਠੰਡ 'ਚ 65 ਕਿ.ਮੀ. ਸਾਇਕਲ ਚਲਾ ਪੇਪਰ ਦੇਣ ਪਹੁੰਚਿਆ ਨੌਜਵਾਨ