Sri Anandpur Sahib News: ਸਿੱਖਿਆ ਮੰਤਰੀ ਦੇ ਵਿਧਾਨ ਸਭ ਹਲਕਾ `ਚ ਅਧਿਆਪਕ ਮਾਪੇ ਮਿਲਣੀ ਨੂੰ ਮਿਲਿਆ ਭਰਪੂਰ ਹੁੰਗਾਰਾ
Sri Anandpur Sahib News: ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੇ ਰਹਿਨੁਮਾਈ ਵਿੱਚ ਅੱਜ ਸ਼੍ਰੀ ਅਨੰਦਪੁਰ ਸਾਹਿਬ, ਨੰਗਲ ਦੇ ਅਲੱਗ-ਅਲੱਗ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਮੁਹਿੰਮ ਬਹੁਤ ਹੀ ਸਫਲਤਾ ਪੂਰਵਕ ਮੁਕੰਮਲ ਹੋਈ।
Sri Anandpur Sahib News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੇ ਰਹਿਨੁਮਾਈ ਵਿੱਚ ਅੱਜ ਸ਼੍ਰੀ ਅਨੰਦਪੁਰ ਸਾਹਿਬ, ਨੰਗਲ ਦੇ ਅਲੱਗ-ਅਲੱਗ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਮੁਹਿੰਮ ਬਹੁਤ ਹੀ ਸਫਲਤਾ ਪੂਰਵਕ ਮੁਕੰਮਲ ਹੋਈ।
ਅਧਿਆਪਕਾਂ ਨੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਅਤੇ ਭਵਿੱਖ ਵਿੱਚ ਵਿਦਿਆਰਥੀਆ ਲਈ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਸ਼ਲਾਘਾਯੋਗ ਫੈਸਲਿਆਂ ਬਾਰੇ ਵੀ ਜਾਣੂ ਕਰਵਾਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿੱਚ ਭਰਪੂਰ ਉਤਸ਼ਾਹ ਵੇਖਿਆ ਗਿਆ।
ਇਹ ਵੀ ਪੜ੍ਹੋ : Punjab News: ਮਾਨ ਸਰਕਾਰ ਦੀ ਬਿਜਲੀ ਮੁਲਾਜ਼ਮਾਂ ਨੂੰ ਵੱਡੀ ਰਾਹਤ; ਦੁਰਘਟਨਾ ਮੁਆਵਜ਼ਾ ਨੀਤੀ ਕੀਤੀ ਸ਼ੁਰੂ
ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਬਾਰੇ ਮਾਪਿਆਂ ਨੂੰ ਬਹੁਤ ਵਧੀਆ ਢੰਗ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਹੈ ਤੇ ਰਾਤ ਦਿਨ ਮਿਹਨਤ ਕਰਕੇ ਸਕੂਲਾ ਵਿੱਚ ਬੁਨਿਆਦੀ ਸਹੂਲਤ ਮੁਹੱਈਆ ਕਰਵਾ ਰਹੇ ਹਨ। ਇਸ ਮੌਕੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਮੋਨੀਟਰ ਕਰਨ ਲਈ ਵੀ ਕਿਹਾ।
ਇਹ ਵੀ ਪੜ੍ਹੋ : Crime News: ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ BDPO ਖੰਨਾ ਮੁਅੱਤਲ, ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਕਸ਼ਨ
ਬਿਮਲ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ