Education News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਹੈ ਕਿ ਭਲਕੇ ਪੰਜਾਬ ਦੇ ਸਕੂਲਾਂ ਵਿੱਚ Mega Parents Teacher Meeting ਹੋਵੇਗੀ। ਸਵੇਰੇ ਸਾਢੇ ਨੌਂ ਵਜੇ ਤੋਂ ਲੈ ਕੇ ਦੁਪਹਿਰ ਸਾਢੇ ਤਿੰਨ ਵਜੇ ਤੱਕ ਮਾਪੇ ਮਿਲਣੀ (Parents Teacher Meeting) ਦਾ ਸਮ੍ਹਾਂ ਹੋਵੇਗਾ। ਮੰਤਰੀ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੀ ਵਿੱਦਿਅਕ ਪਰਫਾਰਮੈਂਸ ਬਾਰੇ ਜਾਣਕਾਰੀ ਪ੍ਰਾਪਤ ਕਰੋ। ਇਸ ਦੇ ਨਾਲ ਹੀ ਪੰਜਾਬ ਵਿਚ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਗਵਾਹ ਵੀ ਬਣਨ ਅਤੇ ਸਰਕਾਰੀ ਸਕੂਲਾਂ ਵਿਚ ਹੋਏ ਰਿਕਾਰਡ ਤੋੜ ਸੁਧਾਰਾਂ ਨੂੰ ਵੇਖਣ। ਸਕੂਲ ਆਫ਼ ਐਮੀਨੈਂਸ ਨੂੰ ਵੇਖਣ ਅਤੇ ਜਾਣਕਾਰੀ ਲੈਣ ਤਾਂ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮਾਪਿਆਂ ਨੂੰ ਵੀ ਤਸੱਲੀ ਹੋਵੇਕਿ ਉਨ੍ਹਾਂ ਵੱਲੋਂ ਚੁਣੀ ਹੋਈ ਸਰਕਾਰ ਕਿਵੇਂ ਉਨ੍ਹਾਂ ਦੇ ਬੱਚਿਆਂ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਪੇ ਵੀ ਸਕੂਲ ਦੇ ਅਧਿਆਪਕਾਂ ਨੂੰ ਸੁਝਾਅ ਦੇਣਾ ਚਾਹੁੰਦੇ ਹੋਣ ਤਾਂ ਉਹ ਵੀ ਸੁਝਾਅ ਦੇ ਸਕਦੇ ਹਨ। 


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Political News: ਸਪੀਕਰ ਕੁਲਤਾਰ ਸੰਧਵਾ ਨੇ ਵਿਧਾਨ ਸਭਾ ਦੀ ਸੁਰੱਖਿਆ ਨੂੰ ਲੈਕੇ ਅਧਿਕਾਰੀਆਂ ਤੋਂ ਮੰਗੀ ਰਿਪੋਰਟ


ਹਰਜੋਤ ਸਿੰਘ ਬੈਂਸ ਨੇ ਕਿਹਾ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਵੱਡੇ ਪੱਧਰ ਤੇ Parents Teacher Meeting ਦੀ ਰੀਤ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਮਾਪਿਆਂ ਦਾ ਕਾਫ਼ੀ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਦੌਰਾਨ ਕਰੀਬ 19 ਲੱਖ ਮਾਤਾ-ਪਿਤਾ ਮਾਪੇ-ਅਧਿਆਪਕ ਮਿਲਣੀ ਵਿਚ ਆਪਣੇ ਬੱਚਿਆਂ ਦੀ ਪਰਫਾਰਮੈਂਸ ਨੂੰ ਜਾਣਨ ਲਈ ਪਹੁੰਚੇ ਸਨ। ਉਨ੍ਹਾਂ ਇਸ ਦੌਰਾਨ ਮਾਪਿਆਂ ਨੂੰ ਖ਼ਾਸ ਅਪੀਲ ਕਰਦੇ ਹੋਏ ਕਿਹਾ ਕਿ ਕੱਲ੍ਹ ਸਰਕਾਰੀ ਸਕੂਲਾਂ ਵਿਚ ਹੋਣ ਵਾਲੀ ਮਾਪੇ- ਅਧਿਆਪਕ ਮਿਲਣੀ ਵਿਚ ਬੱਚਿਆਂ ਦੇ ਮਾਤਾ-ਪਿਤਾ ਜ਼ਰੂਰ ਪਹੁੰਚਣ ਅਤੇ ਮਾਪੇ-ਅਧਿਆਪਕ ਮਿਲਣੀ ਦਾ ਹਿੱਸਾ ਜ਼ਰੂਰ ਬਣਨ। 


 


ਇਹ ਵੀ ਪੜ੍ਹੋ: Bony Ajnala News: ਡਰੱਗ ਮਾਮਲੇ ਵਿੱਚ ਬੀਜੇਪੀ ਆਗੂ ਬੋਨੀ ਅਜਨਾਲਾ ਤੋਂ ਪੁੱਛਗਿੱਛ ਹੋਈ ਖ਼ਤਮ