Punjab News: ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ `ਪਹਿਲਾ ਸੂਬਾ ਬਣਿਆ ਪੰਜਾਬ`
Harjot Singh Bains News: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ, ਉਨ੍ਹਾਂ ਦੀ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।
Punjab Education News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਇੱਕ ਵੱਡੀ ਖ਼ਬਰ ਸਾਂਝੀ ਕੀਤੀ ਗਈ ਹੈ ਅਤੇ ਦੱਸਿਆ ਕਿ ਪੰਜਾਬ, ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ, ਪਹਿਲਾ ਸੂਬਾ ਬਣ ਗਿਆ ਹੈ।
ਹਰਜੋਤ ਸਿੰਘ ਬੈਂਸ (Harjot Singh Bains) ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ, ਉਨ੍ਹਾਂ ਦੀ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।
ਦੱਸ ਦਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ "ਸਾਫ਼ ਅਤੇ ਸੁਰੱਖਿਅਤ" ਕੈਂਪਸ ਬਣਾਉਣ ਲਈ, ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਚੌਕੀਦਾਰ (ਚੌਕੀਦਾਰ) ਸਣੇ ਸੈਨੀਟੇਸ਼ਨ ਅਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਲਈ 123 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਇਸ ਬਜਟ ਦੇ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ 'ਤੇ "ਕੈਂਪਸ ਮੈਨੇਜਰਾਂ" ਦੀ ਭਰਤੀ ਲਈ ਵੀ ਫੰਡ ਸ਼ਾਮਲ ਕੀਤੀ ਗਈ ਸੀ। ਇਸ ਬਾਰੇ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਸ ਸਾਲ ਦੇ ਸ਼ੁਰੂਆਤ 'ਚ ਪੰਜਾਬ ਦੇ ਬਜਟ ਨੂੰ ਪੇਸ਼ ਕਰਦੇ ਹੋਏ ਆਪਣੇ ਭਾਸ਼ਣ ਵਿੱਚ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ 'ਚ ਵੀ ਵਧੀਆ ਸਿਖਿਆ ਪ੍ਰਾਪਤ ਹੋ ਸਕਣ। ਹਾਲ ਹੀ ਵਿੱਚ ਜਦੋਂ ISRO ਵੱਲੋਂ ਚੰਦਰਯਾਨ 3 ਨੂੰ ਸ੍ਰੀਹਰਿਕੋਟਾ ਤੋਂ ਲਾਂਚ ਕੀਤਾ ਗਿਆ ਸੀ ਤਾਂ ਉਦੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਹ ਇਤਿਹਾਸਿਕ ਪਲ ਵੇਖਣ ਲਈ ISRO ਦੇ ਸੈਂਟਰ ਭੇਜਿਆ ਗਿਆ ਸੀ।
ਚੰਦਰਯਾਨ 3 ਦੇ ਲਾਂਚ ਨੂੰ ਦੇਖਣ ਤੋਂ ਬਾਅਦ ਪੰਜਾਬ ਪਰਤੇ ਵਿਦਿਆਰਥੀਆਂ 'ਚੋਂ ਕਈਆਂ ਨੇ ਦੱਸਿਆ ਸੀ ਕਿ ਉਹ ਪ੍ਰਾਈਵੇਟ ਸਕੂਲਾਂ ਨੂੰ ਛੱਡ ਸਰਕਾਰੀ ਸਕੂਲਾਂ ਵੱਲ ਨੂੰ ਆਏ ਹਨ। ਇੰਨਾ ਹੀ ਨਹੀਂ ਬਲਕਿ ਕੁਝ ਬੱਚਿਆਂ ਨੇ ਤਾਂ ਇਹ ਵੀ ਕਿਹਾ ਸੀ ਕਿ ਉਹ ਪਹਿਲਾਂ ਬਾਹਰ ਜਾਂ ਦਾ ਸੁਪਨਾ ਦੇਖਦੇ ਸਨ ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਹੀ ਸੂਬੇ ਦਾ ਨਾਮ ਰੋਸ਼ਨ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ: Sports News: ਮੀਤ ਹੇਅਰ ਤੇ ਹਰਜੋਤ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ 'ਚ ਸ਼ਾਮਿਲ ਕਰਨ ਦਾ ਸੱਦਾ
(For more news apart from Punjab Education News, stay tuned to Zee PHH)