Education News: ਸਕੂਲ ਆਫ ਐਮੀਨੈਂਸ `ਚ 9ਵੀਂ ਤੇ 11ਵੀਂ ਜਮਾਤ `ਚ ਦਾਖ਼ਲੇ ਲਈ 30 ਮਾਰਚ ਨੂੰ ਹੋਵੇਗੀ ਪ੍ਰੀਖਿਆ
ਪੰਜਾਬ ਵਿੱਚ 9ਵੀਂ ਤੇ 11ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ਉਪਰ ਜਾਣਕਾਰੀ ਸਾਂਝੇ ਕਰਦੇ ਹੋਏ ਲਿਖਿਆ ਕਿ ਇੱਕ ਲੱਖ ਤੋਂ ਵੱਧ ਵਿਦਿਆਰਥੀ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਕੂਲ ਆਫ਼ ਐਮੀਨੈਂਸ ਲਈ ਪਹਿਲਾਂ ਹੀ ਰਜਿਸਟਰ ਹੋ ਚੁੱਕ
Education News: ਪੰਜਾਬ ਵਿੱਚ 9ਵੀਂ ਤੇ 11ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ਉਪਰ ਜਾਣਕਾਰੀ ਸਾਂਝੇ ਕਰਦੇ ਹੋਏ ਲਿਖਿਆ ਕਿ ਇੱਕ ਲੱਖ ਤੋਂ ਵੱਧ ਵਿਦਿਆਰਥੀ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਕੂਲ ਆਫ਼ ਐਮੀਨੈਂਸ ਲਈ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ। ਪੋਰਟਲ 15 ਮਾਰਚ ਤੱਕ ਖੁੱਲ੍ਹਾ ਹੈ। ਦਾਖ਼ਲਾ ਪ੍ਰੀਖਿਆ 30 ਮਾਰਚ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ (School of Eminence and Meritorious Schools) 'ਚ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 30 ਮਾਰਚ 2024 ਨੂੰ ਆਮ ਪ੍ਰਵੇਸ਼ ਪ੍ਰੀਖਿਆ ਹੋਵੇਗੀ। ਇਸ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ।
ਅਪਲਾਈ ਕਰਨ ਲਈ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਵੈੱਬਸਾਈਟਾਂ https://www.epunjabschool.gov.in, https://schoolofeminence.pseb.ac.in www.ssapunjab.org ਉਤੇ ਲਾਗਇਨ ਕਰਨਾ ਹੋਵੇਗਾ। ਵਿਦਿਆਰਥੀ ਇਹ ਅਰਜ਼ੀਆਂ 15 ਮਾਰਚ ਤੱਕ ਦੇ ਸਕਦੇ ਹਨ। ਕਾਬਿਲੇਗੌਰ ਹੈ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹਨ।
ਵਿੱਤ ਮੰਤਰੀ ਨੇ ਬਜਟ ਵਿੱਚ ਇਹ ਵਿਵਸਥਾ ਕੀਤੀ ਹੈ ਕਿ ਸੂਬੇ ਦੇ 118 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲ ਆਫ਼ ਐਮੀਨੈਂਸ ਦੀ ਤਰਜ਼ 'ਤੇ ਪੇਸ਼ ਕੀਤੇ ਬਜਟ ਵਿੱਚ ਸਰਕਾਰ ਨੇ 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ 'ਸਕੂਲ ਆਫ਼ ਬ੍ਰਿਲੀਐਂਸ' ਅਤੇ 100 ਪ੍ਰਾਇਮਰੀ ਸਕੂਲਾਂ ਨੂੰ 'ਸਕੂਲ ਆਫ਼ ਹੈਪੀਨੈਸ' ਵਿੱਚ ਤਬਦੀਲ ਕਰਨ ਦਾ ਸੰਕਲਪ ਲਿਆ ਹੈ।
ਵਿੱਤ ਮੰਤਰੀ ਨੇ ਸਿੱਖਿਆ ਲਈ 16,987 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਜੋ ਕੁੱਲ ਬਜਟ ਦਾ 11.5 ਫੀਸਦੀ ਹੈ। ਇੱਕ ਪਾਸੇ ਵਿੱਤ ਮੰਤਰੀ ਨੇ ਪੜ੍ਹੇ-ਲਿਖੇ ਪੰਜਾਬ ਦਾ ਵਾਅਦਾ ਕੀਤਾ। ਦੂਜੇ ਪਾਸੇ 2023-24 ਦੇ ਬਜਟ ਦੇ ਮੁਕਾਬਲੇ ਸਿੱਖਿਆ ਖੇਤਰ ਵਿੱਚ ਵੀ 85 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ।
ਜਦੋਂ ਕਿ ਅਗਲੇ ਵਿੱਤੀ ਸਾਲ ਦੌਰਾਨ 118 ਸਕੂਲ ਆਫ ਐਮੀਨੈਂਸ, 100 ਸਕੂਲ ਆਫ ਬ੍ਰਿਲੀਐਂਸ ਅਤੇ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਹੈਪੀਨੈਸ ਵਿੱਚ ਤਬਦੀਲ ਕਰਨ ਲਈ 10-10 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ