Trending Photos
Amritsar Guru Nanak Dev University 49th convocation ceremony: ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਅੱਜ 49ਵਾਂ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਗੀਤਕਾਰ, ਕਵੀ ਤੇ ਲੇਖਕ ਗੁਲਜ਼ਾਰ ਅਤੇ ਸਾਬਕਾ ਨਿਰਦੇਸ਼ਕ ਪ੍ਰੋ. ਯੋਗੇਸ਼ ਕੁਮਾਰ ਚਾਵਲਾ ਨੂੰ ਆਨਰਜ਼ ਕੋਸਾ ਦੀ ਡਿਗਰੀ ਪ੍ਰਦਾਨ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਡਿਗਰੀ ਗੁਲਜ਼ਾਰ ਦੇ ਘਰ ਭੇਜ ਦਿੱਤੀ ਜਾਵੇਗੀ
ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 49ਵੀਂ ਕਨਵੋਕੇਸ਼ਨ (Guru Nanak Dev University 49th convocation ceremony) ਵਿੱਚ ਬਾਲੀਵੁੱਡ ਸ਼ਖ਼ਸੀਅਤ ਗੁਲਜ਼ਾਰ (ਸੰਪੂਰਨ ਸਿੰਘ ਕਾਲੜਾ) ਨੂੰ ਗੀਤਕਾਰ, ਕਵੀ, ਲੇਖਕ, ਪਟਕਥਾ ਲੇਖਕ, ਫ਼ਿਲਮ ਨਿਰਦੇਸ਼ਕ ਅਤੇ ਨਿਰਮਾਤਾ ਵਜੋਂ ਪਾਏ ਯੋਗਦਾਨ ਲਈ ਡਾਕਟਰ ਆਫ਼ ਲਿਟਰੇਚਰ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਜਾਣਾ ਸੀ ਪਰ ਸਿਹਤ ਖਰਾਬ ਹੋਣ ਕਾਰਨ ਉਹ ਪੇਸ਼ ਨਹੀਂ ਹੋ ਸਕੇ ਅਤੇ ਹੁਣ ਉਨ੍ਹਾਂ ਦੀ ਡਿਗਰੀ ਘਰ ਭੇਜ ਦਿੱਤੀ ਜਾਵੇਗੀ।
ਇਹ ਵ ਪੜ੍ਹੋ: Kalki 2898ad Set Photos: ਕੜਾਕੇ ਦੀ ਠੰਡ 'ਚ ਦਿਸ਼ਾ ਪਟਾਨੀ ਦੇ ਨਿਕਲੇ ਵੱਟ! 'Kalki 2898 AD' ਦੇ ਸੈੱਟ ਤੋਂ ਦੇਖੋ ਫੋਟੋਆਂ
ਪ੍ਰੋ. ਚਾਵਲਾ ਨੂੰ ਡਿਗਰੀ ਦਿੱਤੀ
ਪ੍ਰੋਫੈਸਰ ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ ਅਤੇ ਐਮਰੀਟਸ ਪ੍ਰੋਫੈਸਰ ਅਤੇ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਨੂੰ ਮੈਡੀਕਲ ਸਾਇੰਸਜ਼ ਦੀ ਫੈਕਲਟੀ ਵਿੱਚ ਆਨਰੇਰੀ ਡਾਕਟਰੇਟ ਆਫ਼ ਸਾਇੰਸ ਦੀ ਡਿਗਰੀ ਪ੍ਰਦਾਨ ਕੀਤੀ ਗਈ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ਦੀਆਂ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਚਰਿੱਤਰ ਦੀ ਬਹੁਤ ਮਹੱਤਤਾ ਹੈ। ਇਮਾਨਦਾਰ ਬਣੋ ਅਤੇ ਹਮੇਸ਼ਾ ਸੱਚ ਦੇ ਮਾਰਗ 'ਤੇ ਚੱਲੋ। ਉਨ੍ਹਾਂ ਕਿਹਾ ਕਿ ਮਨੁੱਖ ਜਿੰਨਾ ਵੱਡਾ ਹੁੰਦਾ ਜਾਂਦਾ ਹੈ, ਓਨਾ ਹੀ ਪ੍ਰਪੱਕ ਹੁੰਦਾ ਹੈ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਕਦੇ ਵੀ ਭੁੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ।
ਇਹ ਵੀ ਪੜ੍ਹੋ: US News: ਨਿਊਯਾਰਕ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਪੁਲਿਸ ਜਾਂਚ ਜਾਰੀ
ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਤੇ ਹੋਰ ਵੀ ਹਾਜ਼ਰ ਸਨ।