Amritsar News: ਪੰਜਾਬ ਵਿੱਚ ਕੈਂਸਰ ਤੇ ਨਸ਼ਾ ਲਗਾਤਾਰ ਵਧ ਰਿਹਾ- ਰਾਜਪਾਲ ਗੁਲਾਬਚੰਦ ਕਟਾਰੀਆ
Amritsar News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ ਦੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸ `ਚ ਕਨਵੋਕੇਸ਼ਨ ਸਮਾਰੋਹ ਵਿੱਚ ਪਹੁੰਚੇ।
Amritsar News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ ਦੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸ 'ਚ ਕਨਵੋਕੇਸ਼ਨ ਸਮਾਰੋਹ ਵਿੱਚ ਪਹੁੰਚੇ। ਰਾਜਪਾਲ ਨੇ ਕਿਹਾ ਕਿ ਅੱਜ ਮੈਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪਹੁੰਚਿਆ ਹੈ। ਮੈਂ ਪ੍ਰਣਾਮ ਕਰਦਾ ਹਾਂ। ਰਾਜਪਾਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਦਾ ਵੀ ਧੰਨਵਾਦ ਕਰਦਾ ਹਾਂ।
ਰਾਜਪਾਲ ਨੇ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਮੈਂ ਡਿਗਰੀ ਸਮਾਰੋਹ ਵਿੱਚ ਪਹੁੰਚਿਆ ਤੇ ਸਾਰੇ ਬੱਚਿਆਂ ਨੂੰ ਡਿਗਰੀ ਆਪਣੇ ਹੱਥਾਂ ਨਾਲ ਦਿੱਤੀ ਹੋਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾ ਜਦ ਕਦੇ ਵੀ ਡਿਗਰੀ ਸਮਾਰੋਹ ਵਿੱਚ ਜਾਣ ਦਾ ਮੌਕਾ ਮਿਲਿਆ ਉਥੇ ਮੈਂ ਕੁਝ ਬੱਚਿਆਂ ਨੂੰ ਡਿਗਰੀਆਂ ਦਿੰਦਾ ਸੀ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਨਸ਼ਾ ਪੰਜਾਬ ਵਿੱਚ ਲਗਾਤਾਰ ਵਧਦਾ ਜਾ ਰਿਹਾ। ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ।
ਇਹ ਵੀ ਪੜ੍ਹੋ : Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਬੰਦ! ਮੀਟਿੰਗ ਤੋਂ ਬਾਅਦ ਨਿਕਲੇਗਾ ਸਿੱਟਾ
ਕਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਨੌਜਵਾਨਾਂ ਵਿੱਚ ਨਸ਼ਿਆਂ ਦਾ ਰੁਝਾਨ ਤੇਜ਼ੀ ਨਾਲ ਵੱਧ ਰਿਹਾ ਹੈ, ਇਸ ਨੂੰ ਠੱਲ੍ਹ ਪਾਉਣੀ ਹੋਵੇਗੀ ਅਤੇ ਇਸ ਨੂੰ ਖ਼ਤਮ ਕਰਨਾ ਹੋਵੇਗਾ। ਉਨ੍ਹਾਂ ਕੈਂਸਰ ਦੇ ਕੇਸਾਂ ਵਿੱਚ ਵਾਧੇ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੈਂਸਰ ਨੂੰ ਖ਼ਤਮ ਕਰਨ ਲਈ ਯਤਨ ਤੇਜ਼ ਕਰਨੇ ਪੈਣਗੇ।
ਇਹ ਵੀ ਪੜ੍ਹੋ : Ludhiana News: MP ਸੰਜੀਵ ਅਰੋੜਾ ਨੇ ਸਿਵਲ ਹਸਪਤਾਲ ਤੇ ਹਲਵਾਰਾ ਏਅਰਪੋਰਟ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ