Punjab News: ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਆਪਣੇ ਅਧਿਆਪਕਾਂ ਨੂੰ ਉਨ੍ਹਾਂ ਦੇ ਚੰਗੇ ਕੰਮ ਤੋਂ ਲੋਕਾਂ ਤੱਕ ਜਾਣੂ ਕਰਵਾਉਣ ਲਈ ਉਤਸ਼ਾਹਿਤ ਕਰਨ ਲਈ 'ਟੀਚਰ ਆਫ਼ ਦਾ ਵੀਕ' (Teacher Of The Week) ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਹਫ਼ਤੇ ਵਿੱਚ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਫੋਟੋਆਂ ਟੈਗ ਕਰਨ ਤੋਂ ਇਲਾਵਾ ਉਨ੍ਹਾਂ ਦੇ ਚੰਗੇ ਕੰਮਾਂ ਬਾਰੇ ਵੀ ਦੱਸਿਆ ਜਾਵੇਗਾ।


COMMERCIAL BREAK
SCROLL TO CONTINUE READING

ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Singh Bains) ਨੇ ਟਵੀਟ ਕਰਕੇ ਕਿਹਾ ਕਿ ਅਧਿਆਪਕਾਂ ਦਾ ਬਣਦਾ ਮਾਣ ਸਨਮਾਨ ਬਹਾਲ ਕਰਨ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਨਵੀਂ ਸ਼ੁਰੂਆਤ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਉਹ ਪੂਰੇ ਪੰਜਾਬ ਨੂੰ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਬਾਰੇ ਦੱਸਣਗੇ।



ਇਹ ਵੀ ਪੜ੍ਹੋ: Harjot Singh Bains: ਚੰਦਰਯਾਨ-3 ਦੀ ਚੰਨ ਉਪਰ ਲੈਂਡਿੰਗ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਹੀ ਵੱਡੀ ਗੱਲ

ਇਸ ਤੋਂ ਪਹਿਲਾਂ ਅਧਿਆਪਕਾਂ ਦਾ ਸਨਮਾਨ ਕਰਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ ਸੀ ਪਰ ਜਦੋਂ ਤੋਂ ਸੂਬੇ 'ਚ ਭਗਵੰਤ ਮਾਨ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਅਧਿਆਪਕਾਂ ਦਾ ਸਨਮਾਨ ਬਹਾਲ ਕਰਨ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਕੋਈ ਸਿੱਖਿਆ ਮੰਤਰੀ ਸਕੂਲਾਂ ਦਾ ਦੌਰਾ ਨਹੀਂ ਕਰਦਾ ਸੀ। ਉਹ ਖੁਦ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਲਦਾ ਹੈ।


ਇਹ ਵੀ ਪੜ੍ਹੋ:  Ludhiana News: ਲੁਧਿਆਣਾ ਵਿੱਚ ਨਜ਼ਦੀਕੀ ਨਹਿਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਨਹੀਂ ਹੋ ਸਕੀ ਹੈ ਸ਼ਨਾਖਤ


ਬੀਤੇ ਦਿਨੀ ਅਧਿਆਪਕ ਦਿਵਸ 'ਤੇ ਮੋਗਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 80 ਅਧਿਆਪਕਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1000 ਨਵੇਂ ਕਲਾਸਰੂਮ ਬਣਾਏ ਜਾਣਗੇ ਅਤੇ 10000 ਦਾ ਨਵੀਨੀਕਰਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ‘ਟੀਚਰ ਆਫ਼ ਦਾ ਵੀਕ’ ਲਿਆਂਦਾ ਜਾਵੇਗਾ।