Punjab News: IIM ਅਹਿਮਦਾਬਾਦ `ਚ ਸਿਖਲਾਈ ਲੈਣ ਲਈ ਪੰਜਾਬ ਦੇ ਹੈੱਡਮਾਸਟਰ ਰਵਾਨਾ, ਸੀਐਮ ਮਾਨ ਨੇ ਦਿੱਤੀ ਹਰੀ ਝੰਡੀ
Punjab News: ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਅੱਜ ਰਵਾਨਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਸਾਰੇ ਅਧਿਆਪਕਾਂ ਨੂੰ ਟਰੇਨਿੰਗ ਲਈ ਸ਼ੁੱਭ ਇੱਛਾਵਾਂ ਦਿੱਤੀਆਂ।
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਰਵਾਨਾ ਕਰਨ ਸਮੇਂ ਹਰੀ ਝੰਡੀ ਵਿਖਾਈ। ਮੁੱਖ ਮੰਤਰੀ ਨੇ ਸਾਰੇ ਅਧਿਆਪਕਾਂ ਨੂੰ ਟਰੇਨਿੰਗ ਲਈ ਸ਼ੁੱਭ ਇੱਛਾਵਾਂ ਦਿੱਤੀਆਂ।
ਇਹ ਵੀ ਪੜ੍ਹੋ : Batala Murder News: ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਹਰ ਰੋਜ਼ ਨਵੀਆਂ ਬੁਲੰਦੀਆਂ ਸਰ ਕਰ ਰਿਹਾ ਹੈ। ਬੱਚਿਆਂ ਸਮੇਤ ਅਧਿਆਪਕਾਂ-ਪ੍ਰਿੰਸੀਪਲਜ਼ ਨੂੰ ਵੀ ਪੜ੍ਹਾਈ ਦੇ ਅਨੋਖੇ ਤੇ ਵੱਖਰੇ ਤਰੀਕੇ ਲੈਕੇ ਆਉਣ ਲਈ ਹਰ ਮਾਹੌਲ ਦਿੱਤਾ ਜਾ ਰਿਹਾ ਹੈ। ਟ੍ਰੇਨਿੰਗ ਕਰਵਾਉਣ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 50 ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਆਈਆਈਐਮ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ।
ਅਹਿਮਦਾਬਾਦ ਜਾਣ ਵਾਲੇ ਹੈੱਡਮਾਸਟਰਾਂ ਨੇ ਸਿੱਖਿਆ ਜਗਤ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਸਿੱਖਿਆ ਪ੍ਰਣਾਲੀ ਵਿੱਚ ਆ ਰਹੀਆਂ ਤਬਦੀਲੀਆਂ ਸਬੰਧੀ ਵੀ ਜਾਣਕਾਰੀ ਦਿੱਤੀ। ਸੀਐਮ ਮਾਨ ਨੇ ਅਹਿਮਦਾਬਾਦ ਜਾਣ ਵਾਲੀ ਹੈੱਡਮਾਸਟਰਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਨ ਲਈ ਤਿਆਰ ਹੈ। ਸਕੂਲ ਆਫ਼ ਐਮੀਨੈਂਸ ਵਿੱਚ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀ ਗੱਲ ਕਹੀ, ਜਿਸ ਦੇ ਸਾਕਾਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਸਮੇਂ ਦੇ ਨਾਲ ਤੁਰਨਾ ਪੈਂਦਾ ਹੈ, ਸਿੱਖਿਆ ਦੇ ਢੰਗ-ਤਰੀਕੇ ਬਦਲਦੇ ਰਹਿੰਦੇ ਹਨ।
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਆਈਆਈਐਮ ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਿੰਗਾਪੁਰ ਦੀ ਪ੍ਰਸਿੱਧ ਪ੍ਰਿੰਸੀਪਲ ਅਕੈਡਮੀ ਤੋਂ ਚਾਰ ਅਲੱਗ-ਅਲੱਗ ਬੈਚਾਂ ਦੇ 138 ਸਕੂਲ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਸੀ।
ਇਹ ਵੀ ਪੜ੍ਹੋ : Mansa News: ਮੂਸਾ ਪਿੰਡ 'ਚ ਭਾਰੀ ਮੀਂਹ ਨਾਲ ਮਕਾਨ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ, ਪਤੀ ਗੰਭੀਰ ਜ਼ਖ਼ਮੀ