ਪੰਜਾਬ ਸਰਕਾਰ ਨੇ ਹੁਣ ਮਿੱਡ-ਡੇਅ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਅਹਿਮ ਫ਼ੈਸਲਾ ਲਿਆ ਹੈ। ਦਰਅਸਲ ਹੁਣ ਕੇਲਿਆਂ ਦੀ ਥਾਂ ਉਤੇ ਮਿੱਡ ਡੇਅ ਮੀਲ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਹੈ।
Trending Photos
Punjab News: ਪੰਜਾਬ ਸਰਕਾਰ ਨੇ ਹੁਣ ਮਿੱਡ-ਡੇਅ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਅਹਿਮ ਫ਼ੈਸਲਾ ਲਿਆ ਹੈ। ਦਰਅਸਲ ਹੁਣ ਕੇਲਿਆਂ ਦੀ ਥਾਂ ਉਤੇ ਮਿੱਡ ਡੇਅ ਮੀਲ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਹੈ।
ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ ਦੇ ਮਿਡ-ਡੇ-ਮੀਲ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਵਿਭਾਗ ਨੇ ਕੇਲਿਆਂ ਦੀ ਥਾਂ ਮੌਸਮੀ ਫਲ ਵੀ ਸ਼ਾਮਲ ਕੀਤੇ ਹਨ। ਮਿਡ ਡੇ ਮੀਲ ਵਿੱਚ ਸ਼ਾਮਲ ਫਲਾਂ ਵਿੱਚ ਅਮਰੂਦ, ਅੰਬ, ਆਲੂ, ਕਿੰਨੂ ਸ਼ਾਮਲ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਹੁਕਮ ਜਲਦੀ ਹੀ ਲਾਗੂ ਕਰ ਦਿੱਤੇ ਜਾਣਗੇ। ਵਿਭਾਗ ਅਨੁਸਾਰ ਨਵੇਂ ਵਿੱਦਿਅਕ ਸੈਸ਼ਨ ਵਿੱਚ ਫਲਾਂ ਦੀ ਉਪਲਬਧਤਾ ਦੇ ਆਧਾਰ ’ਤੇ ਹੁਕਮ ਜਾਰੀ ਕੀਤੇ ਜਾਣਗੇ ਤੇ ਇਸ ਵਿੱਚ ਕੁਝ ਹੋਰ ਬਦਲਾਅ ਵੀ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਨਿਗਮ ਚੋਣ 'ਚ ਉਲਟਫੇਰ ਪਿਛੋਂ ਕਾਂਗਰਸ ਦਾ ਪ੍ਰਦਰਸ਼ਨ, ਕਈ ਆਗੂ ਹਿਰਾਸਤ 'ਚ ਲਏ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ। ਸਰਕਾਰ ਨੇ ਸਕੂਲਾਂ ਨੂੰ ਹੁਕਮ ਦਿੱਤਾ ਸੀ ਕਿ ਜਨਵਰੀ ਤੋਂ ਮਾਰਚ 2024 ਤੱਕ ਹਫ਼ਤੇ ਵਿੱਚ ਇੱਕ ਵਾਰ ਹਰ ਵਿਦਿਆਰਥੀ ਨੂੰ ਦੁਪਹਿਰ ਦੇ ਖਾਣੇ ਵਿੱਚ ਕੇਲਾ ਮੁਹੱਈਆ ਕਰਵਾਇਆ ਜਾਵੇ। ਸਕੂਲਾਂ ਨੂੰ 5 ਰੁਪਏ ਪ੍ਰਤੀ ਕੇਲਾ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਵੱਖਰਾ ਫੰਡ ਦੇਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਮਿਡ-ਡੇ-ਮੀਲ ਦੇ ਮੀਨੂ 'ਚ ਕੁਝ ਬਦਲਾਅ ਕੀਤੇ ਗਏ ਹਨ।
18.35 ਲੱਖ ਵਿਦਿਆਰਥੀ ਪੜ੍ਹ ਰਹੇ
ਇਸ ਸਮੇਂ ਸੂਬੇ ਦੇ 19120 ਸਰਕਾਰੀ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ 18.35 ਲੱਖ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ। ਮੌਸਮੀ ਫਲਾਂ 'ਤੇ ਪ੍ਰਤੀ ਵਿਦਿਆਰਥੀ 6 ਰੁਪਏ ਖਰਚ ਕੀਤੇ ਜਾਣਗੇ, ਇਸ ਤਰ੍ਹਾਂ ਸਾਲਾਨਾ 52.86 ਕਰੋੜ ਰੁਪਏ ਖਰਚ ਹੋਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ 456 ਕਰੋੜ ਰੁਪਏ ਖਰਚ ਕੀਤੇ ਜਾਂਦੇ ਹਨ। ਮਿਡ-ਡੇ-ਮੀਲ ਮੀਨੂ ਨੂੰ ਸਰਕਾਰ ਦੁਆਰਾ ਸੀਜ਼ਨ ਦੇ ਆਧਾਰ 'ਤੇ ਸਾਲ ਵਿੱਚ 2 ਤੋਂ 3 ਵਾਰ ਬਦਲਿਆ ਜਾਂਦਾ ਹੈ।
ਇਹ ਵੀ ਪੜ੍ਹੋ : Khanna Accident News: ਬਾਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ; ਸ਼ਹਿਨਾਈਆਂ ਵਾਲੇ ਘਰ 'ਚ ਮਚ ਗਈ ਹਫੜਾ-ਦਫੜੀ