Ludhiana PAU students on Debate News: ਕੱਲ੍ਹ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਮਹਾ ਡਿਬੇਟ ਹੋਣ ਜਾ ਰਹੀ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਸ ਦਾ ਨਾਮ ''ਮੈਂ ਪੰਜਾਬ ਬੋਲਦਾ ਹੈ'' ਰੱਖਿਆ ਹੈ, ਤੇ ਵੱਖ-ਵੱਖ ਸਿਆਸੀ ਧਿਰਾਂ ਨੂੰ ਸੱਦਾ ਦਿੱਤਾ ਹੈ। ਇਸ ਡਿਬੇਟ ਦੇ ਵਿੱਚ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਕੀ ਰਾਏ ਹੈ ਇਸ ਡਿਬੇਟ ਨੂੰ ਲੈ ਕੇ ਜਾਣੋ।


COMMERCIAL BREAK
SCROLL TO CONTINUE READING

ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਨਮੋਹਨ ਆਡੀਟੋਰੀਅਮ ਵਿੱਚ ਇਕ ਨਵੰਬਰ ਨੂੰ ਹੋਣ ਵਾਲੀ ਮਹਾ ਡਿਬੇਟ ਉੱਤੇ ਹੁਣ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਵਾਲ ਖੜੇ ਕੀਤੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਇਸ ਡਿਬੇਟ ਦੀ ਕੋਈ ਵੀ ਮਾਇਨੇ ਨਹੀਂ ਹਨ। ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਨੇਕ ਮੁੱਦੇ ਨੇ ਜੋ ਇਸ ਵਕਤ ਗੰਭੀਰ ਸਮੱਸਿਆ ਬਣੇ ਹੋਏ ਹਨ ਤੇ ਹਰ ਮੁੱਦੇ ਤੇ ਗੱਲ ਜ਼ਰੂਰ ਹੋਣੀ ਚਾਹੀਦੀ ਹੈ।


ਪਰ ਉਹਨਾਂ ਨੇ ਇਹ ਜ਼ਰੂਰ ਕਿਹਾ ਕਿ ਇਸ ਮਹਾਂ ਡਿਬੇਟ ਦਾ ਜ਼ਿਆਦਾ ਕੋਈ ਫਰਕ ਵੇਖਣ ਨੂੰ ਨਹੀਂ ਮਿਲੇਗਾ। ਉਨਾਂ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲੇ ਸਾਡੇ ਨਾਲ ਜੋ ਵਾਅਦੇ ਕੀਤੇ ਸੀ ਉਹ ਹੁਣ ਤੱਕ ਪੂਰੇ ਨਹੀਂ ਹੋਏ। ਉਹਨਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੂਰਾ ਛਾਉਣੀ ਵਿਚ ਬਦਲ ਦਿੱਤਾ ਗਿਆ।


ਇਹ ਵੀ ਪੜ੍ਹੋ:  Ludhiana Murder News: ਲੁਧਿਆਣਾ 'ਚ ਸਨਸਨੀ, ਘਰ ਦੇ ਬਾਹਰ ਖੜ੍ਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬੀਤੇ ਦਿਨ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੀ ਕਿ ਉਹਨਾਂ ਦੀ ਮੁਲਾਕਾਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਹੋਈ ਹੈ। ਜਿਸ ਨੂੰ  ਵਿਦਿਆਰਥੀਆਂ ਨੇ ਨਕਾਰਤਾ ਦਿੱਤਾ ਹੈ ਕਿਹਾ ਕਿ ਉਹਨਾਂ ਦੀ ਕੋਈ ਵੀ ਮੁਲਾਕਾਤ ਨਹੀਂ ਹੋਈ। ਉਹਨਾਂ ਨੇ ਇੱਕ ਮੰਗ ਜ਼ਰੂਰ ਰੱਖੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਹਨਾਂ ਨਾਲ ਜ਼ਰੂਰ ਪੰਜ ਤੋਂ 10 ਮਿੰਟ ਗੱਲਬਾਤ ਕਰਨ ਤਾਂ ਕਿ ਉਹ ਆਪਣੇ ਮੁੱਦੇ ਵੀ ਉਹਨਾਂ ਤੱਕ ਪਹੁੰਚਾ ਸਕਣ।


ਇਹ ਵੀ ਪੜ੍ਹੋ: Sunil Jakhar News: ਲੁਧਿਆਣਾ ਪਹੁੰਚੇ ਸੁਨੀਲ ਜਾਖੜ ਦਾ ਵੱਡਾ ਬਿਆਨ, SYL ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ


ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਖੇ ਕਰਵਾਈ ਜਾਣ ਵਾਲੀ ਬਹਿਸ 'ਤੇ ਪ੍ਰਤੀਕਰਮ ਦਿੰਦਿਆਂ  ਇਸ ਬਹਿਸ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਸੀ। ਜਾਖੜ ਦੇ ਇਸ ਬਿਆਨ ਤੋਂ ਨਾਰਾਜ਼ ਹੋ ਕੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪੰਜਾਬ ਦੇ ਠੇਕੇਦਾਰ ਜੋ ਲੋਕ ਹਨ, ਉਨ੍ਹਾਂ ਨੂੰ ਸੱਚਾਈ ਤੋਂ ਭੱਜਣਾ ਨਹੀਂ ਚਾਹੀਦਾ। ਬਹਿਸ ਵਿਚ ਉਸ ਦਾ ਪੂਰਾ ਧਿਆਨ ਰੱਖਿਆ ਜਾਵੇਗਾ।