Ludhiana News: ਡਿਪਟੀ ਡੀਓ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਦੇ ਵਿੱਚ ਕੁਝ ਸਕੂਲ ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੋਂ ਬਾਅਦ ਵੀ ਖੁੱਲ੍ਹੇ ਰਹੇ। ਜਿਸ ਦੇ ਬਾਅਦ ਮਾਪਿਆਂ ਦੀਆਂ ਸ਼ਿਕਾਇਤਾਂ ਮਿਲਣ 'ਤੇ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਇੱਕ ਪੱਤਰ ਜਾਰੀ ਕਰਕੇ ਦੱਸ ਸਕੂਲਾਂ ਨੂੰ ਬੰਦ ਕਰਵਾਇਆ ਗਿਆ।
Trending Photos
Ludhiana News: ਪੰਜਾਬ ਵਿੱਚ ਵੱਧ ਰਹੀ ਗਰਮੀ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 21 ਮਈ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਸਕੂਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਾਰੇ ਸਰਕਾਰੀ ਅਤੇ ਗੈਰਸਰਕਾਰੀ ਸਕੂਲ ਵਿੱਚ ਛੁੱਟੀਆਂ ਦੇ ਹੁਕਮ ਦਿੱਤੇ ਗਏ ਸਨ। ਪਰ ਲੁਧਿਆਣਾ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਰਕਾਰੀ ਹੁਕਮਾਂ ਦੇ ਬਾਵਜੂਦ ਸਕੂਲ ਖੋਲ੍ਹੇ ਗਏ ਸਨ। ਜਿਸ ਤੋਂ ਡੀਸੀ ਲੁਧਿਆਣਾ ਨੇ ਸਕੂਲ ਨੂੰ ਨੋਟਿਸ ਜਾਰੀ ਕਰ ਸਕੂਲ ਬੰਦ ਕਰਵਾਏ।
ਡਿਪਟੀ ਡੀਓ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਦੇ ਵਿੱਚ ਕੁਝ ਸਕੂਲ ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੋਂ ਬਾਅਦ ਵੀ ਖੁੱਲ੍ਹੇ ਰਹੇ। ਜਿਸ ਦੇ ਬਾਅਦ ਮਾਪਿਆਂ ਦੀਆਂ ਸ਼ਿਕਾਇਤਾਂ ਮਿਲਣ 'ਤੇ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਇੱਕ ਪੱਤਰ ਜਾਰੀ ਕਰਕੇ ਦੱਸ ਸਕੂਲਾਂ ਨੂੰ ਬੰਦ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸਾਡੇ ਵੱਲੋਂ ਸਾਰੇ ਸਕੂਲਾਂ ਨੂੰ 20 ਤਰੀਕ ਨੂੰ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਸੀ। ਪਰ ਕੁਝ ਸਕੂਲ 21 ਮਈ ਨੂੰ ਖੁੱਲੇ ਸੀ ਜਿਨ੍ਹਾਂ 'ਤੇ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਤੋਂ ਬਾਅਦ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਬੰਦ ਕਰਾਇਆ ਗਿਆ।
ਇਹ ਵੀ ਪੜ੍ਹੋ: Mansa News: CM ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਸਾਧੇ ਨਿਸ਼ਾਨੇ, ਬੋਲੇ- ਫਾਈਵ ਸਟਾਰ ਹੋਟਲ 'ਤੇ ਜਲਦ ਬੁਲਡੋਜ਼ਰ ਵੀ ਚਲਾਵਾਂਗੇ
ਦੱਸਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵੱਧ ਰਹੀ ਗਰਮੀ ਦੇ ਪ੍ਰਕੋਪ ਕਾਰਨ ਜਿੱਥੇ ਬੱਚੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਤ ਹੋ ਰਹੇ ਸਨ।ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 21 ਮਈ ਤੋਂ ਸੂਬੇ ਭਰ ਦੇ ਸਾਰੇ ਸਕੂਲਾਂ ਦੇ ਵਿੱਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ ਅਤੇ ਉਹਨਾਂ ਨੇ ਖਾਸ ਤੌਰ ਤੇ ਇਹ ਗੱਲ ਵੀ ਆਖੀ ਸੀ, ਕਿ ਜਿਹੜੇ ਸਕੂਲ ਵਿਦੇਸ਼ਾਂ ਦਾ ਪਾਲਣਾ ਨਹੀਂ ਕਰਨਗੇ ਤਾਂ ਉਹਨਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Election Commission News: ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ