Punjab News:  ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਵਚਨਬੱਧ ਆਮ ਆਦਮੀ ਪਾਰਟੀ ਦੀ ਸਰਕਾਰ 72 ਸਕੂਲ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਲਈ ਰਵਾਨਾ ਕਰੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲ ਦੇ ਤੀਜੇ ਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਵਿੱਚ ਟ੍ਰੇਨਿੰਗ ਹਾਸਲ ਕਰਨ ਲਈ 22 ਜੁਲਾਈ ਨੂੰ ਰਵਾਨਾ ਕਰਨਗੇ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਸੂਬੇ ਦੇ 66 ਪ੍ਰਿੰਸੀਪਲ ਪਹਿਲਾਂ ਹੀ 2 ਬੈਚਾਂ ਵਿੱਚ ਇਹ ਸਿਖਲਾਈ ਹਾਸਲ ਕਰ ਚੁੱਕੇ ਹਨ ਤੇ ਹੁਣ ਤੀਜੇ ਤੇ ਚੌਥੇ ਬੈਚ ਦੇ 72 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿੱਚ ਉੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਬੈਚ ਸਿੰਗਾਪੁਰ ਜਾ ਚੁੱਕੇ ਹਨ ਤੇ ਭਵਿੱਖ ਵਿੱਚ ਦੋ ਬੈਚ ਹੋਰ ਭੇਜਣ ਦੀ ਵੀ ਤਜਵੀਜ਼ ਹੈ। ਇਸ ਮਗਰੋਂ ਜੋ ਲੋਕ ਉਥੋਂ ਸਿੱਖ ਕੇ ਆਉਂਦੇ ਹਨ, ਉਹ ਆਪਣੇ ਸਕੂਲਾਂ ਵਿੱਚ ਇਸ ਨੂੰ ਲਾਗੂ ਕਰਨਗੇ। ਪ੍ਰਿੰਸੀਪਲ ਚੰਡੀਗੜ੍ਹ ਤੋਂ ਟ੍ਰੇਨਿੰਗ ਲਈ ਰਵਾਨਾ ਹੋਣਗੇ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ 4 ਫਰਵਰੀ ਨੂੰ ਪੰਜਾਬ ਦੇ 36 ਸਕੂਲਾਂ ਦੇ ਪ੍ਰਿੰਸੀਪਲ ਟ੍ਰੇਨਿੰਗ ਪ੍ਰੋਗਰਾਮ ਲਈ ਸਿੰਗਾਪੁਰ ਲਈ ਰਵਾਨਾ ਹੋਏ ਸਨ ਤੇ ਉਥੋਂ ਸਿਖਲਾਈ ਲੈ ਕੇ ਪਰਤੇ ਸਨ। ਸਾਰੇ 36 ਹੈੱਡਮਾਸਟਰ 11 ਫਰਵਰੀ ਨੂੰ ਪੰਜਾਬ ਪਰਤੇ ਸਨ। ਉਸ ਸਮੇਂ ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੇ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਵਿੱਚ ਹੋਏ ਪ੍ਰੋਫੈਸ਼ਨਲ ਟੀਚਰ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਿਆ ਸੀ। 


ਇਹ ਵੀ ਪੜ੍ਹੋ : PM Modi on Manipur Violence: ਮਾਨਸੂਨ ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਬਿਆਨ, "ਮਨੀਪੁਰ ਦੀਆਂ ਧੀਆਂ ਨਾਲ ਜੋ ਹੋਇਆ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ"


ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਕੀਤੇ ਗਏ ਅਧਿਆਪਕਾਂ ਦੀ ਚੋਣ ਲਈ ਇੱਕ ਪ੍ਰਕਿਰਿਆ ਅਪਣਾਈ ਜਾਂਦੀ। ਇਹ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੁੰਦੀ ਹੈ। ਉਚਿਤ ਨਿਯਮ ਬਣਾ ਕੇ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਸਨ। ਇਸ ਦੇ ਨਾਲ ਹੀ ਜਾਂਚ ਕਮੇਟੀ ਵੀ ਬਣਾਈ ਗਈ ਹੈ। ਨਿਯਮਾਂ ਨੂੰ ਪੂਰਾ ਕਰਨ ਵਾਲੇ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ।


ਇਹ ਵੀ ਪੜ੍ਹੋ : Punjab Floods 2023: ਪਠਾਨਕੋਟ ਤੇ ਗੁਰਦਾਸਪੁਰ 'ਚ ਹੜ੍ਹ ਦਾ ਖ਼ਤਰਾ! ਰਾਵੀ ਦਰਿਆ ਦੇ ਪਾਣੀ ਦਾ ਵਧਿਆ ਪੱਧਰ