Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਵਿੱਚ ਹੋਣ ਵਾਲੀ ਰੈਲੀ ਦੇ ਮੱਦੇਨਜ਼ਰ ਮੋੜ ਮੰਡੀ ਦੇ ਸਾਰੇ ਸਕੂਲ ਬੰਦ ਕਰਨ ਦੇ ਹੁਕਮਾਂ 'ਤੇ ਸਰਕਾਰ ਸਖ਼ਤ ਹੋ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਮੌੜ ਮੰਡੀ ਦੇ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਬਿਨ੍ਹਾਂ ਪੁੱਛੇ ਹੀ ਜਾਰੀ ਕੀਤੇ ਗਏ ਸਨ। ਜਿਸ ਕਾਰਨ ਜਿੱਥੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਜਵਾਬ ਮੰਗਿਆ ਹੈ, ਉੱਥੇ ਹੀ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Navjot Singh Virk News: ਗਾਇਕ ਨਵਜੋਤ ਸਿੰਘ ਵਿਰਕ ਦੇ ਕਾਤਲ ਗ੍ਰਿਫਤਾਰ, 6 ਸਾਲ ਬਾਅਦ ਪੁਲਿਸ ਨੂੰ ਮਿਲੀ ਸਫ਼ਲਤਾ


ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿੱਚ ਰੈਲੀਆਂ ਕੀਤੀਆਂ ਜਾਣੀਆਂ ਹਨ ਜਿਸ ਦੇ ਚੱਲਦੇ ਬਠਿੰਡਾ ਵਿਖੇ ਸਥਿਤ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ 17 ਦਸੰਬਰ ਨੂੰ ਕੀਤੀ ਜਾ ਰਹੀ ਰੈਲੀ ਲਈ 16 ਦਸੰਬਰ ਨੂੰ ਮਾਣ ਪਿੰਡ ਦੇ 6 ਐਲੀਮੈਂਟਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Mohali News: ਹਾਈ ਕੋਰਟ ਨੇ ਮੋਹਾਲੀ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਤੇ ਲਗਾਈ ਰੋਕ