PSEB 8th And 12th Result: ਹੋ ਜਾਓ ਤਿਆਰ! PSEB 8ਵੀਂ ਤੇ 12ਵੀਂ ਦਾ ਨਤੀਜਾ ਅੱਜ ਕਰੇਗਾ ਜਾਰੀ
PSEB Class 8th And 12th Result 2024 Today: PSEB 8ਵੀਂ ਤੇ 12ਵੀਂ ਦਾ ਨਤੀਜਾ ਅੱਜ ਜਾਰੀ ਕਰੇਗਾ। ਕਿਹਾ ਜਾ ਰਿਹਾ ਹੈ ਅੱਜ ਸ਼ਾਮ ਨੂੰ ਇਹ ਨਤੀਜੇ ਜਾਰੀ ਕੀਤੇ ਜਾਣਗੇ।
PSEB 8th And 12th Result: ਪੰਜਾਬ ਬੋਰਡ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਵਾਲੀ ਖ਼ਬਰ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਇਸ ਨੂੰ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਦੇਖ ਸਕਣਗੇ।
ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ: PSEB Punjab Board Class 12th exam result 2023: ਜਾਣੋ ਕਦੋਂ ਜਾਰੀ ਹੋਣਗੇ ਪੰਜਾਬ ਬੋਰਡ 12ਵੀਂ ਜਮਾਤ ਦੇ ਨਤੀਜੇ
PSEB Punjab Board Class 12th exam result 2024 news ਕਦੋਂ ਜਾਰੀ ਹੋਣਗੇ ਪੰਜਾਬ ਬੋਰਡ 12ਵੀਂ ਜਮਾਤ ਦੇ ਨਤੀਜੇ?
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਆਉਣ 'ਚ ਹੁਣ ਕੁਝ ਹੀ ਸਮਾਂ ਬਾਕੀ ਹੈ। ਪੰਜਾਬ ਬੋਰਡ ਵੱਲੋਂ 2022-23 ਲਈ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਬਹੁਤ ਜਲਦੀ ਐਲਾਨੇ ਜਾਣ ਦੀ ਉਮੀਦ ਹੈ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ।
PSEB Punjab Board Class 8th, 12th exam result 2024 news
8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ। ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਹੋਈ ਸੀ। ਇਸ ਦੇ ਨਾਲ ਹੀ ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।
PSEB Punjab Board Class 8th 12th exam result 2024 news: ਇਸ ਤਰ੍ਹਾਂ ਪੰਜਾਬ ਬੋਰਡ 8 ਵੀਂ 12ਵੀਂ ਜਮਾਤ ਦੇ ਨਤੀਜੇ ਦੇਖੇ ਜਾ ਸਕਦੇ ਹਨ
ਪੰਜਾਬ ਬੋਰਡ 8 ਵੀਂ, 12ਵੀਂ ਜਮਾਤ ਦੇ ਵਿਦਿਆਰਥੀ ਬੋਰਡ ਵੱਲੋਂ ਰਸਮੀ ਘੋਸ਼ਣਾ ਤੋਂ ਬਾਅਦ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾ ਕੇ ਅਤੇ 12ਵੀਂ ਜਮਾਤ ਦੇ ਨਤੀਜੇ ਦੇ ਲਿੰਕ 'ਤੇ ਕਲਿੱਕ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ। ਤੁਹਾਨੂੰ ਸਿਰਫ਼ ਆਪਣਾ ਰੋਲ ਨੰਬਰ, ਨਾਮ ਆਦਿ ਦਰਜ ਕਰਾਉਣਾ ਹੋਵੇਗਾ ਅਤੇ ਉਸ ਤੋਂ ਬਾਅਦ ਤੁਸੀਂ ਸਕਰੀਨ 'ਤੇ ਆਪਣਾ ਨਤੀਜਾ ਦੇਖ ਸਕਦੇ ਹੋ।