Punjab News: ਖ਼ਤਮ ਹੋਇਆ ਇੰਤਜ਼ਾਰ! ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਵਾਇਸ ਚਾਂਸਲਰ
Baba Farid University Vice Chancellor news: ਡਾਕਟਰ ਰਾਜੀਵ ਸੂਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਲੰਬਾ ਤਜਰਬਾ ਰਿਹਾ ਹੈ ਜਿਸ ਦੇ ਤਹਿਤ ਉਹ ਮੈਨਜਮੈਂਟ ਦੀ ਜਿੰਮੇਵਾਰੀ ਚੰਗੀ ਤਰ੍ਹਾਂ ਨਿਭਾ ਸਕਦੇ ਹਨ ਅਤੇ ਨਾਲ ਹੀ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਗਲ ਵੀ ਕਹੀ।
Punjab's Baba Farid University Vice Chancellor news: ਆਖਿਰ ਇੱਕ ਸਾਲ ਦੇ ਇੰਤਜ਼ਾਰ ਤੋਂ ਬਾਅਦ ਹੁਣ ਜਾ ਕੇ ਬਾਬਾ ਫਰੀਦ ਯੂਨੀਵਰਸਿਟੀ ਨੂੰ ਵਾਇਸ ਚਾਂਸਲਰ ਮਿਲਿਆ ਹੈ। ਜੀ ਹਾਂ, ਡਾ: ਰਾਜੀਵ ਸੂਦ ਨੇ ਆਖਿਰ ਆਪਣਾ ਅਹੁਦਾ ਸੰਭਾਲ ਲਿਆ ਹੈ। (Dr Rajeev Sood takes charge as Vice Chancellor)
ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨਾਲ ਹੋਏ ਵਿਵਾਦ ਤੋਂ ਬਾਅਦ ਡਾ ਰਾਜ ਬਹਾਦੁਰ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਤਕਰੀਬਨ ਇੱਕ ਸਾਲ ਤੱਕ ਇਹ ਪਦ ਖਾਲੀ ਰਿਹਾ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਅਵਿਨਾਸ਼ ਚੰਦਰ ਨੂੰ ਕਾਰਜਕਾਰੀ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ।
ਬਾਅਦ ਵਿੱਚ ਪੱਕੇ ਤੌਰ 'ਤੇ ਵੀਸੀ ਦੀ ਨਿਯੁਕਤੀ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਰਹੀਆਂ ਪਰ ਹੁਣ ਇੱਕ ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਯੂਨੀਵਰਸਿਟੀ ਨੂੰ ਡਾਕਟਰ ਰਾਜੀਵ ਸੂਦ ਦੇ ਰੂਪ 'ਚ ਵੀਸੀ ਮਿਲ ਗਿਆ ਹੈ। (Dr Rajeev Sood takes charge as Vice Chancellor)
ਡਾ: ਰਾਜੀਵ ਸੂਦ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਵਿਧਾਇਕ ਗੁਰਦਿੱਤ ਸਿੰਘ ਦੀ ਹਾਜ਼ਰੀ 'ਚ ਆਪਣਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪਹਿਲਾਂ ਬਾਬਾ ਫਰੀਦ ਜੀ ਦੇ ਅਸਥਾਨ 'ਤੇ ਮੱਥਾ ਟੇਕਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਵੀ ਉਨ੍ਹਾਂ ਨਾਲ ਮੌਜੂਦ ਸਨ।
ਦੱਸ ਦਈਏ ਕਿ ਡਾਕਟਰ ਰਾਜੀਵ ਸੂਦ (Punjab's Baba Farid University Vice Chancellor news) ਦਿੱਲੀ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਪ੍ਰੋਫੈਸਰ ਦੇ ਰੂਪ 'ਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾਂ ਨੇ ਵੀਸੀ ਦਾ ਅਹੁਦਾ ਮਿਲਣ ਤੋਂ ਬਾਅਦ ਆਪਣੀ ਇੱਛਾ ਨਾਲ ਅਸਤੀਫਾ ਦੇਕੇ ਆਪਣਾ ਪਹਿਲਾ ਪਦ ਛੱਡਿਆ ਸੀ।
ਇਸ ਮੌਕੇ ਡਾਕਟਰ ਰਾਜੀਵ ਸੂਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਲੰਬਾ ਤਜਰਬਾ ਰਿਹਾ ਹੈ ਜਿਸ ਦੇ ਤਹਿਤ ਉਹ ਮੈਨਜਮੈਂਟ ਦੀ ਜਿੰਮੇਵਾਰੀ ਚੰਗੀ ਤਰ੍ਹਾਂ ਨਿਭਾ ਸਕਦੇ ਹਨ ਅਤੇ ਨਾਲ ਹੀ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਗਲ ਵੀ ਕਹੀ।
ਇਹ ਵੀ ਪੜ੍ਹੋ: SYL Canal Issue: ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ, "SYL ਬਣਿਆ ਹੁੰਦਾ ਤਾਂ ਪੰਜਾਬ ਦਾ ਹੋਣਾ ਸੀ ਘੱਟ ਨੁਕਸਾਨ"
ਉਨ੍ਹਾਂ ਅੱਗੇ ਕਿਹਾ ਕਿ ਸਭ ਦੀ ਗੱਲ ਸੁਣ ਕੇ ਉਸਦੇ ਹਲ ਕੱਢੇ ਜਾਣਗੇ ਅਤੇ ਨਾਲ ਹੀ ਪੁਰਾਣੇ ਵੀਸੀ ਸਾਹਿਬ ਨਾਲ ਰਾਬਤਾ ਕਾਇਮ ਕਰ, ਇਥੋਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਕੋਸ਼ਿਸ ਕੀਤੀ ਜਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਮੈਡੀਕਲ ਪੜ੍ਹਾਈ ਅਤੇ ਸਭ ਤੋਂ ਵਧੀਆ ਇਲਾਜ ਰਹੇਗੀ। ਉਨ੍ਹਾਂ ਸਟਾਫ ਨਾਲ ਸਬੰਧਿਤ ਮੰਗਾ ਨੂੰ ਵੀ ਹਲ ਕਰਨ ਦੀ ਗੱਲ ਕਹੀ।
ਉਨ੍ਹਾਂ ਇਹ ਵੀ ਕਿਹਾ ਕਿਮੈਡੀਕਲ ਹਸਪਤਾਲ ਚ ਡਾਕਟਰਾਂ ਦੀ ਕਮੀ ਨੂੰ ਵੀ ਜਲਦ ਪੂਰਾ ਕਰਨ ਲਈ ਸਰਕਾਰ ਨਾਲ ਗੱਲਬਾਤ ਕਰ ਹਲ ਕੱਢਣ ਦੀ ਗੱਲ ਕਹੀ ਅਤੇ ਯੂਨੀਵਰਸਿਟੀ ਨੂੰ ਬੁਲੰਦੀਆਂ 'ਤੇ ਲਿਜਾਣ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ: Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ