Punjab News: CM ਭਗਵੰਤ ਮਾਨ ਨੇ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ
Punjab CM Bhagwant Mann news: ਜਿੱਥੇ ਸੂਬੇ ਵਿੱਚ ਕਈ ਸਕੂਲ ਖੋਲ੍ਹੇ ਜਾ ਰਹੇ ਹਨ, ਬੱਚਿਆਂ ਨੂੰ ਚੰਦਰਯਾਨ 3 ਵਰਗੇ ਇਤਿਹਾਸਿਕ ਪਲਾਂ ਦਾ ਗਵਾਹ ਬਣਾਇਆ ਜਾ ਰਿਹਾ ਹੈ, ਉੱਥੇ ਕਈ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਸਰਕਾਰੀ ਸਕੂਲਾਂ ਵੱਲ ਨੂੰ ਆ ਰਹੇ ਹਨ।
Punjab CM Bhagwant Mann News Today: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ ਸੋਮਵਾਰ ਨੂੰ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੱਸਿਆ ਗਿਆ ਕਿ "ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ..."
ਉਨ੍ਹਾਂ ਅੱਗੇ ਦੱਸਿਆ ਕਿ "ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ ਨੂੰ ਪੜ੍ਹਾਈ ਲਈ ਬਿਹਤਰ ਸਹੂਲਤਾਂ ਮਿਲਣ...ਨਾਲ ਹੀ ਪੰਜਾਬ ਸਰਕਾਰ ਸਾਡੀ ਵਿਰਾਸਤ PU ਲਈ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ..."
ਇਸਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਲਈ ਵੀ ਵਿਚਾਰ ਵਿਮਸ਼ ਚੱਲ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਦੇਣ ਸੰਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ।
ਇਸ ਦੌਰਾਨ ਕਈ ਮੀਡੀਆਂ ਰਿਪੋਰਟਾਂ ਵਿੱਚ ਸੂਤਰਾਂ ਦਾ ਹਵਾਲਾ ਦਿੰਦਿਆਂ ਇਹ ਵੀ ਦੱਸਿਆ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਲਈ ਬ੍ਰਿਟਿਸ਼ ਕੌਂਸਲ ਦਾ ਵਫ਼ਦ ਵੀ ਪਹੁੰਚ ਸਕਦਾ ਹੈ ਅਤੇ ਵਫ਼ਦ ਨਾਲ ਇੱਕ ਸਮਝੌਤੇ 'ਤੇ ਦਸਤਖਤ ਵੀ ਕੀਤੇ ਜਾ ਸਕਦੇ ਹਨ।
ਇਸ ਸਮਝੌਤੇ ਦੇ ਮੁਤਾਬਕ ਪੰਜਾਬ ਦੀਆਂ ਉੱਚ ਸਿੱਖਿਆ ਵਾਲੀਆਂ ਵਿੱਦਿਅਕ ਸੰਸਥਾਵਾਂ 'ਚ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਦੀ ਬਿਹਤਰ ਸਿਖਲਾਈ ਦਿੱਤੀ ਜਾਵਗੀ ਤਾਂ ਜੋ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਬਿਹਤਰ ਗਿਆਨ ਮਿਲ ਸਕੇ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਿਸਾਲ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਿੱਥੇ ਸੂਬੇ ਵਿੱਚ ਕਈ ਸਕੂਲ ਖੋਲ੍ਹੇ ਜਾ ਰਹੇ ਹਨ, ਬੱਚਿਆਂ ਨੂੰ ਚੰਦਰਯਾਨ 3 ਵਰਗੇ ਇਤਿਹਾਸਿਕ ਪਲਾਂ ਦਾ ਗਵਾਹ ਬਣਾਇਆ ਜਾ ਰਿਹਾ ਹੈ, ਉੱਥੇ ਕਈ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਸਰਕਾਰੀ ਸਕੂਲਾਂ ਵੱਲ ਨੂੰ ਆ ਰਹੇ ਹਨ।
ਇਹ ਵੀ ਪੜ੍ਹੋ: Punjab News: 'ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਸਾਜ਼ਿਸ਼ੀ ਦਖ਼ਲਅੰਦਾਜ਼ੀ ਕਰ ਰਹੀ ਪੰਜਾਬ ਸਰਕਾਰ', SGPC ਪ੍ਰਧਾਨ ਦਾ ਬਿਆਨ
(For more news apart from Punjab CM Bhagwant Mann's meeting over Free bus services to Punjab Government School Students News, stay tuned to ZeePHH)