Punjab Education News: ਪ੍ਰਾਇਮਰੀ ਅਧਿਆਪਕ ਸਿਖਲਾਈ ਲਈ ਜਾਣਗੇ ਫਿਨਲੈਂਡ, ਹਰਜੋਤ ਬੈਂਸ ਨੇ ਰਾਜਦੂਤ ਨਾਲ ਕੀਤਾ ਸਮਝੌਤਾ
Punjab Education News: ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।
Punjab Government Teacher Training: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਸੀ। ਇਸ ਦੇ ਨਾਲ ਅੱਜ ਹਰਜੋਤ ਸਿੰਘ ਬੈਂਸ ਨੇ ਪ੍ਰਾਇਮਰੀ ਅਧਿਆਪਕਾਂ ਦੀ ਸਿਖਲਾਈ ਸਬੰਧੀ ਫਿਨਲੈਂਡ ਦੇ ਰਾਜਦੂਤ ਨਾਲ ਸਮਝੌਤਾ ਕੀਤਾ।
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਸਮਝੌਤਾ ਸਹੀਬੰਦ ਕੀਤਾ ਜਾ ਰਿਹਾ ਹੈ। ਇਸ ਕ੍ਰਾਂਤੀਕਾਰੀ ਸਮਝੌਤੇ 'ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਮੌਜੂਦਗੀ 'ਚ ਹਸਤਾਖਰ ਕੀਤੇ ਗਏ। ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਤੁਰਕੂ ਯੂਨੀਵਰਸਿਟੀ, ਫਿਨਲੈਂਡ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਲਈ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ: Rule Change: ਅਧਾਰ ਤੋਂ ਲੈ ਕੇ ਸ਼ੇਅਰ ਤੱਕ...1 ਅਕਤੂਬਰ ਤੋਂ ਹੋਣ ਜਾ ਰਹੇ ਹਨ 6 ਵੱਡੇ ਬਦਲਾਅ, ਜਾਣੋ ਇੱਥੇ
ਪਹਿਲਾਂ, ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ - ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮਾਂ ਵਿੱਚ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਈ.ਆਈ.ਐਮ. ਵਿਚ ਲੀਡਰਸ਼ਿਪ ਅਤੇ ਸਕੂਲ ਪ੍ਰਬੰਧਨ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦਾ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਹ ਵੀ ਪੜ੍ਹੋ: Haryana News: ਹਰਿਆਣਾ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਆਨਲਾਈਨ ਬਣਾਇਆ ਜਾ ਸਕਦਾ ਹੈ ਮੰਡੀ ਗੇਟ ਪਾਸ
ਗੌੌਰਤਲਬ ਹੈ ਕਿ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਸੀ। ਪ੍ਰਾਇਮਰੀ ਅਧਿਆਪਕਾਂ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।