Punjab News: ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇੱਕ ਹੋਰ ਮੁਲਾਜ਼ਮ ਪੱਖੀ ਫੈਸਲਾ! ਹੁਣ ਇਨ੍ਹਾਂ ਅਧਿਆਪਕਾਂ ਦੀ ਸੇਵਾਵਾਂ ਨੂੰ ਕੀਤਾ ਰੈਗੂਲਰ
Punjab Teachers News: ਹੁਣ ਪੰਜਾਬ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
Punjab Employment Regularisation of Teachers News: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸੂਬਾ ਸਰਕਾਰ ਵੱਲੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ ਤਕਰੀਬਨ 100 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਪੰਜਾਬ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਅੱਗੋਂ 'ਕੱਚਾ' ਸ਼ਬਦ ਹਟਾ ਕੇ ਉਨ੍ਹਾਂ ਨੂੰ ਪੱਕਾ ਕੀਤਾ ਸੀ। ਚੰਡੀਗੜ੍ਹ ਵਿਖੇ ਇੱਕ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12,500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਸੀ ਕਿ "12,710 ਅਸਥਾਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੋ ਕਿ ਪਿਛਲੀਆਂ ਸਰਕਾਰਾਂ ਦੇ ਕੀਤੇ ਵਾਅਦੇ ਤੋਂ ਦੁਖੀ ਸਨ...ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸਭ ਦਾ ਸੁਆਗਤ ਹੈ...ਪ੍ਰਮਾਤਮਾ ਦੀ ਕਿਰਪਾ ਅਤੇ ਪੰਜਾਬੀਆਂ ਦੇ ਪਿਆਰ ਅਤੇ ਸਹਿਯੋਗ ਨਾਲ ਆਉਣ ਵਾਲੇ ਦਿਨਾਂ ਵਿੱਚ ਜਨਤਾ ਦੇ ਹੱਕ ਵਿੱਚ ਫੈਸਲੇ ਹੁੰਦੇ ਰਹਿਣਗੇ...ਵਿਸ਼ਵਾਸ ਰੱਖੋ ਬਾਕੀ ਕੱਚੇ ਕਾਮਿਆਂ ਨੂੰ ਵੀ ਜਲਦੀ ਪੱਕਾ ਕਰ ਲਿਆ ਜਾਵੇਗਾ..ਪੰਜਾਬ ਵਿੱਚ 'ਕੱਚਾ' ਸ਼ਬਦ ਨਹੀਂ ਰਹਿਣ ਦੇਵਾਂਗੇ। .."
ਇਸੇ ਵਾਅਦੇ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab News: 'ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ'
ਇਹ ਵੀ ਪੜ੍ਹੋ: Jammu And Kashmir News: ਵੱਡੀ ਅੱਤਵਾਦੀ ਘਟਨਾ ਨਾਕਾਮ! ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਬਰਾਮਦ ਕੀਤਾ ਗਿਆ IED
(For more news apart from Punjab Employment Regularisation of Teachers News, stay tuned to Zee PHH)