Mohali School News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਸੈਕਟਰ-79 ਸਥਿਤ ਐਮਿਟੀ ਇੰਟਰਨੈਸ਼ਨਲ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ ਕਾਰਨ ਇਸ ਪ੍ਰਾਈਵੇਟ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਨੇ ਸਬੰਧਤ ਪ੍ਰਾਈਵੇਟ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਅੱਜ ਹੋਣਗੇ ਰਵਾਨਾ; CM ਮਾਨ ਖੁਦ ਦੇਣਗੇ ਹਰੀ ਝੰਡੀ

ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਨੂੰ ਦਿੱਤੀ ਗਈ ਐਨ.ਓ.ਸੀ. ਅਤੇ 'ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ ਐਕਟ 2008' ਦੇ ਪੰਨਾ 2 ਲੜੀ ਨੰਬਰ 3 ਵਿੱਚ ਸ਼ਾਮਲ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ।


ਉਨ੍ਹਾਂ ਦੱਸਿਆ ਕਿ ਇਸੇ ਕਾਰਨ 'ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਅਮੈਂਡਮੈਂਟ ਐਕਟ 2021' ਦੇ ਨਿਯਮਾਂ ਅਨੁਸਾਰ ਪਹਿਲੀ ਵਾਰ ਸ਼ਰਤਾਂ ਦੀ ਉਲੰਘਣਾ ਕਰਨ 'ਤੇ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ 50,000 ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਜੁਰਮਾਨੇ ਦੀ ਰਕਮ ਜਮ੍ਹਾਂ ਕਰਵਾ ਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ।



ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਉਦਾਸੀਨਤਾ ਦਿਖਾਉਣ ਵਾਲੇ ਕਿਸੇ ਵੀ ਸਕੂਲ ਨੂੰ ਨਹੀਂ ਬਖਸ਼ੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਾਕੀ ਪ੍ਰਾਈਵੇਟ ਸਕੂਲਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਉਣ ਨੂੰ ਯਕੀਨੀ ਬਣਾਉਣ।


ਇਹ ਵੀ ਪੜ੍ਹੋ: PunjabNews: ਸਸਤੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਕਾਰਪੋਰੇਟ ਹਸਪਤਾਲਾਂ ਨੂੰ ਕੀਤੀ ਇਹ ਮੰਗ