Punjab School Holiday: ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਸਕੂਲਾਂ `ਚ ਵਧੀਆਂ ਛੁੱਟੀਆਂ
Punjab School Holiday: ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 1 ਜਨਵਰੀ ਤੋਂ 7 ਜਨਵਰੀ 2024 ਤੱਕ ਬੰਦ ਰਹਿਣਗੇ।
Punjab School Holiday: ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 7 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 1 ਜਨਵਰੀ ਤੋਂ 7 ਜਨਵਰੀ 2024 ਤੱਕ ਬੰਦ ਰਹਿਣਗੇ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) 8 ਜਨਵਰੀ ਤੋਂ ਰੈਗੂਲਰ ਤੌਰ 'ਤੇ ਸਵੇਰੇ 9 ਵਜੇ ਤੋਂ 3:00 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਲੱਗਣਗੇ।