Punjab School Holiday News: ਕੁਦਰਤੀ ਆਫ਼ਤ ਦੇ ਚਲਦਿਆਂ ਪੰਜਾਬ ਦੇ ਸਾਰੇ ਸਕੂਲ ਹੁਣ ਇੰਨੇ ਦਿਨ ਹੋਰ ਰਹਿਣਗੇ ਬੰਦ!
Punjab School Holiday News in Punjabi Today: ਹਰਜੋਤ ਸਿੰਘ ਬੈਂਸ (Harjot Singh Bains news) ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ ਸੂਬੇ ਦੇ ਸਾਰੇ ਸਕੂਲ ਕੁਝ ਹੋਰ ਦਿਨਾਂ ਲਈ ਬੰਦ ਰਹਿਣਗੇ।
Punjab School Holiday News in Punjabi Today: ਸੂਬੇ 'ਚ ਆਈ ਕੁਦਰਤੀ ਆਫ਼ਤ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains news) ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ ਸੂਬੇ ਦੇ ਸਾਰੇ ਸਕੂਲ ਕੁਝ ਹੋਰ ਦਿਨਾਂ ਲਈ ਬੰਦ ਰਹਿਣਗੇ।
ਹਰਜੋਤ ਸਿੰਘ ਬੈਂਸ (Harjot Singh Bains news) ਨੇ ਟਵੀਟ ਕੀਤਾ, "ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਮੀਂਹ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਛੁੱਟੀਆਂ 16 ਜੁਲਾਈ 2023 ਤੱਕ ਵਧਾ ਦਿੱਤੀਆਂ ਹਨ। ਸਕੂਲ 17 ਜੁਲਾਈ ਤੋਂ ਆਮ ਵਾਂਗ ਖੁੱਲ੍ਹਣਗੇ।"
ਦੱਸ ਦਈਏ ਕਿ ਕੁਝ ਦਿਨਾਂ ਪਹਿਲਾਂ ਭਾਰੀ ਮੀਂਹ ਨਾਲ ਪੂਰੇ ਸੂਬੇ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਸਨ। ਅਜੇ ਵੀ ਕੁਝ ਇਲਾਕੇ ਅਜਿਹੇ ਹਨ ਜਿੱਥੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਕਰਕੇ ਅਜਿਹੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਇਆਂ, ਪੰਜਾਬ ਸਰਕਾਰ ਨੇ ਸਕੂਲਾਂ 'ਚ ਛੁੱਟੀਆਂ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Tomato Price Latest News: ਲੋਕਾਂ ਲਈ ਰਾਹਤ ਭਰੀ ਖ਼ਬਰ! ਸਸਤਾ ਹੋਇਆ ਟਮਾਟਰ...
ਇਸੇ ਤਰ੍ਹਾਂ ਚੰਡੀਗੜ੍ਹ 'ਚ ਇਸ ਖ਼ਬਰ ਦੇ ਪਬਲਿਸ਼ ਹੋਣ ਤੱਕ ਸਿਰਫ 13 ਜੁਲਾਈ ਯਾਨੀ ਅੱਜ ਤੱਕ ਸਕੂਲ ਬੰਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ। ਹੁਣ ਅੱਗੇ ਦੇਖਣਾ ਹੋਵੇਗਾ ਕਿ ਚੰਡੀਗੜ੍ਹ ਪ੍ਰਸ਼ਾਸਨ ਦਾ ਅੱਗੇ ਦਾ ਕੀ ਫੈਸਲਾ ਹੋਵੇਗਾ।
ਦੱਸਣਯੋਗ ਹੈ ਕਿ ਚੰਡੀਗੜ੍ਹ 'ਚ ਵੀ ਕਈ ਥਾਵਾਂ 'ਤੇ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਇਸ ਕਰਕੇ ਪ੍ਰਸ਼ਾਸਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਸ਼ਹਿਰ ਨੂੰ ਹੋਏ ਨੁਕਸਾਨ ਨੂੰ ਜਲਦ ਠੀਕ ਕਰ ਸਕਣ।
(For more news apart from Punjab School Holiday News in Punjabi Today, stay tuned to Zee PHH)