Punjab School Holiday: ਪੰਜਾਬ ਦੇ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਕਰਕੇ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ (Punjab School Holiday) ਦਾ ਐਲਾਨ ਕੀਤਾ ਹੈ। 


COMMERCIAL BREAK
SCROLL TO CONTINUE READING

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।


ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ -(Punjab School Holiday)



ਇਸ ਸਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਪੰਜਾਬ ਦੇ ਬੱਚਿਆਂ ਨੂੰ 24 ਦਸੰਬਰ ਤੋਂ 31 ਦਸੰਬਰ ਤੱਕ (Punjab School Holiday) ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। 


ਇਹ ਵੀ ਪੜ੍ਹੋ: ​Covid in Chandigarh: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਚੰਡੀਗੜ੍ਹ ਹੋਇਆ ਅਲਰਟ! ਜਾਣੋ ਕਿਵੇਂ ਬਚਿਆ ਜਾ ਸਕਦਾ ਹੈ

ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਬਦਲ ਕੇ ਦੁਪਹਿਰ ਸਾਢੇ ਤਿੰਨ ਵਜੇ ਕਰ ਦਿੱਤਾ ਹੈ। ਇਹ ਹੁਕਮ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।


ਇਹ ਵੀ ਪੜ੍ਹੋ: Batala News: ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਦਿਮਾਗੀ ਨਸ ਫੱਟਣ ਕਾਰਨ ਹੋਈ ਮੌਤ, ਛਾਇਆ ਮਾਤਮ