Punjab Schools Holidays: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਮੁੜ ਪਹਿਲਾਂ ਵਰਗੇ ਹੋ ਰਹੇ ਹਨ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਪੰਜਾਬ ਵਿੱਚ ਫਿਰੋਜ਼ਪੁਰ ਤੋਂ ਬਾਅਦ ਇੱਕ ਹੋਰ ਜ਼ਿਲ੍ਹੇ ਵਿੱਚ ਵੀ ਛੁੱਟੀਆਂ (Punjab Schools Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਜ਼ਿਲ੍ਹਾ ਸੁਲਤਾਨਪੁਰ ਲੋਧੀ ਹੈ ਜਿੱਥੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਕੂਲਾਂ ਵਿੱਚ ਛੁੱਟੀਆਂ (Punjab Schools Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੁਲਤਾਨਪੁਰ ਲੋਧੀ ਬਲਾਕ ਦੇ ਦੋ ਸਰਕਾਰੀ ਸਕੂਲਾਂ ਨੂੰ 29 ਜੁਲਾਈ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।


COMMERCIAL BREAK
SCROLL TO CONTINUE READING

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਪੂਰਥਲਾ ਵੱਲੋਂ ਪ੍ਰਾਪਤ ਰਿਪੋਰਟ ਦੇ ਆਧਾਰ ’ਤੇ ਜ਼ਿਲ੍ਹਾ ਮੈਜਿਸਟਰੇਟ ਨੇ ਸਰਕਾਰੀ ਮਿਡਲ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ (Punjab Schools Holidays) ਆਮਦ ਕਾਰਨ 29 ਜੁਲਾਈ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।


ਇਹ ਵੀ ਪੜ੍ਹੋ: Surinder Shinda Death News: CM ਮਾਨ ਸਮੇਤ ਪੰਜਾਬ ਦੇ ਕਈ ਆਗੂਆਂ ਨੇ ਗਾਇਕ ਸੁਰਿੰਦਰ ਸ਼ਿੰਦਾ ਦੀ ਮੌਤ 'ਤੇ ਦੁੱਖ ਕੀਤਾ ਪ੍ਰਗਟ

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਸਕੂਲਾਂ ਵਿੱਚ ਸਫ਼ਾਈ ਨਾ ਹੋਣ ਕਾਰਨ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਦੇ ਪਾਣੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਕੂਲ ਖੋਲ੍ਹਣਾ ਉਚਿਤ ਨਹੀਂ ਹੋਵੇਗਾ। ਦਰਅਸਲ 26 ਜੁਲਾਈ ਤੋਂ 29 ਜੁਲਾਈ ਤੱਕ ਛੁੱਟੀ ਦਾ ਐਲਾਨ ਸੁਲਤਾਨਪੁਰ ਲੋਧੀ ਦੇ ਸਰਕਾਰੀ ਮਿਡਲ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਵਿੱਚ (Punjab Schools Holidays)  ਕੀਤਾ ਗਿਆ ਹੈ। 


ਇਹ ਵੀ ਪੜ੍ਹੋ:Punjab News: ਤਰਨਤਾਰਨ ਵਿੱਚ ਪਾਕਿ ਵੱਲੋਂ ਘੁਸਪੈਠ ਦੀ ਕੋਸ਼ਿਸ਼! 4780 ਪਾਕਿਸਤਾਨੀ ਕਰਾਂਸੀ ਬਰਾਮਦ 

ਇਸ ਤੋਂ ਪਹਿਲਾਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ 4 ਸਕੂਲਾਂ ਦੀਆਂ ਛੁੱਟੀਆਂ (Punjab Schools Holidays) ਵਧਾ ਦਿੱਤੀਆਂ ਸਨ। ਇਸ ਬਾਰੇ ਡੀਸੀ ਵਿਸ਼ੇਸ਼ ਸਾਰੰਗਲ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਸੀ। ਦਰਅਸਲ ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।