Punjab News: ਗੁੱਸੇ ਵਿੱਚ ਆਏ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਕੂਲ ਦੇ ਸਟਾਫ ਵਿੱਚ 22 ਲੋਕ ਹਨ ਪਰ ਉਨ੍ਹਾਂ ਨੇ ਕਦੇ ਇਹ ਨਹੀਂ ਦੱਸਿਆ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਆਉਂਦਾ ਹੈ।
Trending Photos
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh bains) ਨੇ ਰੋਪੜ ਦੇ ਸਰਕਾਰੀ ਗਰਲਜ਼ ਸਕੂਲ ਵਿੱਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ। ਆਰੋਪ ਹੈ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਡਿਊਟੀ ਕਰਦਾ ਸੀ। ਗੁੱਸੇ ਵਿੱਚ ਆਏ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਕੂਲ ਦੇ ਸਟਾਫ ਵਿੱਚ 22 ਲੋਕ ਹਨ ਪਰ ਉਨ੍ਹਾਂ ਨੇ ਕਦੇ ਇਹ ਨਹੀਂ ਦੱਸਿਆ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਆਉਂਦਾ ਹੈ। ਉਹਨਾਂ ਨੇ ਕਿਹਾ ਕਿ ਕੁੜੀਆਂ ਦਾ ਸਕੂਲ ਹੈ ਪਰ ਕਿਸੇ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ।
ਸਕੂਲੀ ਬੱਚਿਆਂ ਦੀ ਸ਼ਿਕਾਇਤ ਦੀ ਜਾਂਚ ਕਰਨ 'ਤੇ ਸੱਚਾਈ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੀ ਗਲਤੀ ਨਾਲ ਸਾਰੇ ਸਕੂਲਾਂ ਦਾ ਭਰੋਸਾ ਟੁੱਟ ਜਾਵੇਗਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਉਕਤ ਸਕੂਲ ਨੂੰ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੋਰ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjabi Youth Death In Canada: ਸੁਨਹਿਰੀ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸੋਮਵਾਰ ਨੂੰ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਢੇਰ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਅੱਤਲੀ ਦੌਰਾਨ ਕੁਲਦੀਪ ਸਿੰਘ (ਮੁਅੱਤਲ ਪ੍ਰਿੰਸੀਪਲ) ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਐਸਈ), ਜਲੰਧਰ ਹੋਵੇਗਾ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਵੱਲੋਂ ਜਾਰੀ ਮੁਅੱਤਲੀ ਦੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰਿੰਸੀਪਲ ਕੁਲਦੀਪ ਸਿੰਘ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਸਨ। ਦੋਸ਼ੀਆਂ ਖਿਲਾਫ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਦੀ ਧਾਰਾ 4(1) ਤਹਿਤ ਕਾਰਵਾਈ ਕੀਤੀ ਗਈ ਹੈ। ਸਿੱਖਿਆ ਮੰਤਰੀ ਵੱਲੋਂ ਨਿਰੰਤਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਆਧੁਨਿਕ ਸਹੂਲਤਾਂ ਲਈ 1-1 ਕਰੋੜ ਰੁਪਏ ਦੇ ਵਿਸੇਸ਼ ਫੰਡ ਜਾਰੀ ਕੀਤੇ ਗਏ ਤਾਂ ਜੋ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।