Punjab School Students ISRO visit News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੁਣ ਫਿਰ ਤੋਂ ਪੰਜਾਬ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ ਰਾਕੇਟ ਲਾਂਚਿੰਗ ਦੇਖਣ ਲਈ ਸ੍ਰੀਹਰੀਕੋਟਾ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਰਾਕੇਟ ਦੀ ਲਾਂਚਿੰਗ ਦੇ ਗਵਾਹ ਹੋਣਗੇ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਅੱਜ ਸਕੂਲ ਆਫ਼ ਐਮੀਨੈਂਸ (SOE) ਦੇ 18 ਵਿਦਿਆਰਥੀ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਸ੍ਰੀਹਰੀਕੋਟਾ ਲਈ ਰਵਾਨਾ ਹੋਏ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh) ਨੇ ਟਵੀਟ ਕੀਤਾ ਹੈ। ਉਹਨਾਂ ਟਵੀਟ ਕਰਕੇ ਲਿਖਿਆ ਹੈ , “ਇਹ ਅਰਵਿੰਦਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਿੱਖਿਆ ਮਾਡਲ ਹੈ।  ਸਕੂਲ ਆਫ਼ ਐਮੀਨੈਂਸ (SOE) ਦੇ 18 ਵਿਦਿਆਰਥੀ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਸ੍ਰੀਹਰੀਕੋਟਾ ਲਈ ਰਵਾਨਾ ਹੋਏ। "



ਸਰਕਾਰੀ ਸਕੂਲਾਂ ਦੇ ਇਹ ਵਿਦਿਆਰਥੀ ਭਲਕੇ 30/07/2023 ਨੂੰ ਇਸਰੋ ਦੁਆਰਾ ਲਾਂਚ ਕੀਤੇ ਜਾ ਰਹੇ ਰਾਕੇਟ PSLV-C56/DS-SAR ਮਿਸ਼ਨ ਨੂੰ ਦੇਖਣਗੇ। ਇਸ ਤੋਂ ਪਹਿਲਾਂ ਜੁਲਾਈ ਦੇ ਸ਼ੁਰੂ ਵਿੱਚ, SOE ਦੇ 30 ਵਿਦਿਆਰਥੀਆਂ ਨੇ ਚੰਦਰਯਾਨ-3 ਦੇ ਲਾਂਚ ਨੂੰ ਦੇਖਿਆ ਸੀ।


ਇਹ ਵੀ ਪੜ੍ਹੋ: Chandrayaan 3 Launch News: ਜਾਣੋਂ ਕਿਸ ਅਧਾਰ 'ਤੇ ਚੰਦਰਯਾਨ-3 ਦੇ ਲਾਂਚ ਨੂੰ ਦਿਖਾਉਣ ਲਈ ਚੁਣੇ ਗਏ ਪੰਜਾਬ ਦੇ 40 ਵਿਦਿਆਰਥੀ

ਗੌਰਤਲਬ ਹੈ ਕਿ ਪੰਜਾਬ ਦੇ ਲਈ ਅਜਿਹਾ ਪਹਿਲੀ ਵਾਰ ਹੋਇਆ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੂੰ ISRO ਦੇ ਮੂਨ ਮਿਸ਼ਨ 'ਚੰਦਰਯਾਨ' ਦੀ ਲਾਂਚਿੰਗ ਨੂੰ ਸਾਹਮਣੇ ਤੋਂ ਦੇਖਣ ਦਾ ਮੌਕਾ ਮਿਲਿਆ ਸੀ ।