Punjab School Holidays: ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ (Summer Vacation) ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 


COMMERCIAL BREAK
SCROLL TO CONTINUE READING


 


ਇਸ ਦੌਰਾਨ ਵਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਖ਼ਬਰਾਂ ਵਿੱਚ ਹੈ ਕਿ ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਕਿਉਂਕਿ ਸਕੂਲਾਂ ਵਿੱਚ ਸਮਾਂ ਬਦਲਣ ਦੇ ਬਾਵਜੂਦ ਬੱਚਿਆਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਇਸ ਤੋਂ ਬਾਅਦ ਸਾਰੀਆਂ ਸਥਿਤੀਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਲਿਖਤੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।


ਇਹ ਵੀ ਪੜ੍ਹੋ: School Time Changed in Punjab: ਸਕੂਲ ਦੇ ਸਮੇਂ 'ਚ ਤਬਦੀਲੀ ਕਰਕੇ ਬੱਚੇ ਖੁਸ਼, ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ

ਗੌਰਤਲਬ ਹੈ ਕਿ ਬੀਤੇ ਦਿਨੀ ਸਰਕਾਰ ਨੇ ਪੰਜਾਬ ਦੇ ਸਕੂਲਾਂ ਸਮਾਂ ਬਦਲਿਆ ਸੀ ਅਤੇ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਗਰਮੀ ਅਤੇ ਹੀਟ ਵੇਵ ਅਲਰਟ ਨੂੰ ਲੈ ਕੇ ਚਰਚਾ ਕੀਤੀ ਗਈ ਸੀ। ਇਸ ਦੇ ਨਾਲ ਹੀ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਵੀ ਹੁਕਮ ਜਾਰੀ ਕੀਤੇ ਗਏ। ਉਸ ਸਮੇਂ ਇਹ ਫੈਸਲਾ ਕੀਤਾ ਗਿਆ ਸੀ ਕਿ 20 ਮਈ ਤੋਂ 30 ਮਈ ਤੱਕ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਜਦੋਂਕਿ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 10.15 ਤੋਂ ਦੁਪਹਿਰ 1.15 ਵਜੇ ਤੱਕ ਬਦਲ ਦਿੱਤਾ ਗਿਆ ਹੈ।