Punjab School Timings Change: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ 1 ਅਕਤੂਬਰ ਤੋਂ ਸਕੂਲਾਂ ਦਾ ਸਮਾਂ (Punjab School Timings) ਬਦਲ ਜਾਵੇਗਾ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।ਸੂਬੇ 'ਚ ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ (Punjab School Timings) 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। 


COMMERCIAL BREAK
SCROLL TO CONTINUE READING

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ
ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ (Punjab School Timings) ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ।


ਇਹ ਵੀ ਪੜ੍ਹੋ: Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ; ਸਵੇਰੇ-ਸ਼ਾਮ ਵਧੀ ਠੰਢ, ਜਾਣੋ ਆਪਣੇ ਸ਼ਹਿਰ ਦਾ ਹਾਲ


ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।