Punjab Schools Holidays: ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
Trending Photos
Punjab Schools Holidays: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਮੁੜ ਪਹਿਲਾਂ ਵਰਗੇ ਹੋ ਰਹੇ ਹਨ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ 4 ਸਕੂਲਾਂ ਦੀਆਂ ਛੁੱਟੀਆਂ (Punjab Schools Holidays) ਵਧਾ ਦਿੱਤੀਆਂ ਹਨ। ਇਸ ਬਾਰੇ ਡੀਸੀ ਵਿਸ਼ੇਸ਼ ਸਾਰੰਗਲ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਤੋਂ ਇਲਾਵਾ ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀਆ ਚੋਲੀਆ, ਮੁੰਡੀਆਂ ਸ਼ਹਿਰੀਆਂ, ਢੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤੱਕ (Punjab Schools Holidays) ਵ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਵੇਲੇ ਚਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਿੰਡ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 26 ਜੁਲਾਈ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਹਾਲਾਤ ਅਜੇ ਵੀ ਚਿੰਤਾਜਨਕ ਹਨ।
ਇਹ ਵੀ ਪੜ੍ਹੋ: PunjabNews: ਸੰਗਰੂਰ ਪਹੁੰਚੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ "ਅਕਾਲੀ ਦਲ ਨਾਲ ਸਮਝੌਤਾ ਕਰਨ ਲਈ ਮੈਨੂੰ..."
ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ਦੇ 18 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ 15 ਸਕੂਲ ਮੁੜ ਚਾਲੂ ਹੋ ਗਏ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ਵਿੱਚ ਛੁੱਟੀਆਂ ਜਾਰੀ ਹਨ।
ਇਹ ਵੀ ਪੜ੍ਹੋ: Punjab Flood News: ਸਤਲੁਜ ਤੇ ਬਿਆਸ ਦਰਿਆ ਨੇ ਉਜਾੜੇ ਲੋਕਾਂ ਦੇ ਆਸ਼ਿਆਨੇ, ਫਸਲਾਂ ਨੂੰ ਕੀਤਾ ਬਰਬਾਦ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਹਿਲਾਂ ਪ੍ਰਾਇਮਰੀ ਸਕੂਲ ਮੁੰਡੀਆ ਚੋਲੀਆ, ਮੁੰਡੀਆ ਸ਼ਹਿਰੀਆਂ ਅਤੇ ਢੱਕਾ ਬਸਤੀ ਨੂੰ 22 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ। ਹੁਣ ਮੁੰਡੀ ਕਾਸੂ ਸਕੂਲ ਨੂੰ ਵੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਛੁੱਟੀਆਂ 26 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ।