Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
Advertisement
Article Detail0/zeephh/zeephh2429985

Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

Patiala News: ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ 'ਤੇ ਕਮਰੇ 'ਚ ਰਹਿ ਰਿਹਾ ਸੀ। 

Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

Patiala News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹੋਸਟਲ 'ਚ ਰਹਿੰਦੇ ਵਿਦਿਆਰਥੀ ਨੇ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ 'ਤੇ ਕਮਰੇ 'ਚ ਰਹਿ ਰਿਹਾ ਸੀ। ਅੱਜ ਸਵੇਰੇ ਸ਼ੁਭਮ ਕਮਰੇ 'ਚੋਂ ਬਾਹਰ ਨਾ ਆਇਆ ਤਾਂ ਸਾਥੀਆਂ ਨੇ ਵਾਰਡਰ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਮੌਕੇ 'ਤੇ ਪੁੱਜੀ। ਕਮਰੇ 'ਚ ਦੇਖਿਆ ਤਾਂ ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Tour Guide: ਜੇਕਰ ਤੁਸੀਂ ਧਰਤੀ 'ਤੇ ਸਵਰਗ ਵਾਂਗ ਨਜ਼ਾਰਾ ਲੈਣ ਚਾਹੁੰਦੇ ਹੋ ਤਾਂ ਅੱਜ ਹੀ ਬਣਾਉਣ ਇਸ ਟੂਰਿਸਟ ਪਲੇਸ 'ਤੇ ਜਾਣ ਦਾ ਪਲਾਨ!

ਪੁਲਿਸ ਫਿਲਹਾਲ ਪਰਿਵਾਰਿਕ ਮੈਂਬਰਾਂ ਦੀ ਉਡੀਕ ਕਰ ਰਹੀ ਹੈ, ਪਰਿਵਾਰਿਕ ਮੈਂਬਰਾਂ ਦੀ ਹਾਜਰੀ 'ਚ ਹੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟ ਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ:  India vs Pakistan: ਏਸ਼ੀਅਨ ਚੈਂਪੀਅਨਜ਼ ਟਰਾਫੀ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਟੀਮ ਦੀ ਜੇਤੂ ਮੁਹਿੰਮ ਜਾਰੀ

Trending news