SOE News: ਸਕੂਲ ਆਫ ਐਮੀਨੈਂਸ `ਚ 9ਵੀਂ ਤੇ 11ਵੀਂ ਜਮਾਤ `ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਘਰ ਵਾਲੇ ਪਤੇ `ਤੇ ਨਹੀਂ ਆਉਣਗੇ ਰੋਲ ਨੰਬਰ
SOE News: ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ।
SOE News: ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸੰਯੁਕਤ ਦਾਖਲਾ ਪ੍ਰੀਖਿਆ (ਜੁਆਇੰਟ ਐਂਟਰਸ ਐਗਜ਼ਾਮ) 30 ਮਾਰਚ ਨੂੰ ਹੋਵੇਗੀ।
ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਘਰ ਦੇ ਪਤੇ 'ਤੇ ਰੋਲ ਨੰਬਰ ਨਹੀਂ ਭੇਜੇ ਜਾਣਗੇ। ਸਗੋਂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਪ੍ਰਾਪਤ ਕਰਨੇ ਹੋਣਗੇ। ਵਿਭਾਗ ਨੇ ਪ੍ਰੀਖਿਆ ਕੇਂਦਰਾਂ ਲਈ ਸਟਾਫ਼ ਨਿਯੁਕਤ ਕਰਨ ਸਮੇਤ ਹੋਰ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ।
ਇਸ ਵਾਰ ਐਸਓਈ ਤੇ ਮੈਰੀਟੋਰੀਅਸ ਸਕੂਲਾਂ ਵਿੱਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਦੋਂ ਕਿ ਪਿਛਲੇ ਸਾਲ 102784 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 75 ਫੀਸਦੀ ਸੀਟਾਂ
SOE ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ 'ਤੇ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ।
ਇਨ੍ਹਾਂ ਵੈੱਬਸਾਈਟਾਂ ਤੋਂ ਰੋਲ ਨੰਬਰ ਪ੍ਰਾਪਤ ਹੋਣਗੇ
ਰੋਲ ਨੰਬਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ pseb.ac.in, ਸਿੱਖਿਆ ਵਿਭਾਗ ਦੀ ਵੈੱਬਸਾਈਟ ssapunjab.org ਜਾਂ epunjabschool.gov.in 'ਤੇ ਕਲਿੱਕ ਕਰਨਾ ਹੋਵੇਗਾ। ਪੇਜ 'ਤੇ ਜਾਂਦੇ ਹੀ ਤੁਸੀਂ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਤ ਲਿੰਕ 'ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰ ਸਕੋਗੇ।
ਇਹ ਵੀ ਪੜ੍ਹੋ : Mahakaal temple Fire News: ਮਹਾਕਾਲ ਮੰਦਿਰ 'ਚ ਆਰਤੀ ਸਮੇਂ ਗੁਲਾਲ ਸੁੱਟਣ ਨਾਲ ਲੱਗੀ ਅੱਗ; ਪੁਜਾਰੀ ਸਣੇ ਕਈ ਝੁਲਸੇ