Sirhind Canal: ਦੋਰਾਹਾ ਵਿੱਚ ਭਾਰੀ ਮੀਂਹ ਦਰਮਿਆਨ ਸਰਹਿੰਦ ਨਹਿਰ ਵਿੱਚ ਅਲਟੋ ਕਾਰ ਡਿੱਗ ਗਈ। ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਅਜੇ ਇਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਇੱਕ ਪੁਰਸ਼ ਤੇ ਮਹਿਲਾ ਦੋਵੇਂ ਬਜ਼ੁਰਗ ਹੈ। ਫਿਲਹਾਲ ਇਨ੍ਹਾਂ ਦੇ ਆਪਸੀ ਰਿਸ਼ਤੇ ਦੇ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਕਾਰ ਦੇ ਨੰਬਰ ਨਾਲ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਮੁੱਢਲੀਂ ਜਾਂਚ ਵਿੱਚ ਕਾਰ ਮੋਗਾ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਰਥਲੀ ਨਹਿਰ ਪੁਲ ਕੋਲ ਇੱਕ ਅਲਟੋ ਕਾਰ ਨਹਿਰ ਵਿੱਚ ਡਿੱਗ ਗਈ। ਇਸ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਜ਼ਦੀਕ ਚੌਕ ਵਿੱਚ ਟ੍ਰੈਫਿਕ ਪੁਲਿਸ ਦੇ ਏਐਸਆਈ ਗੁਰਦੀਪ ਸਿੰਘ ਮੌਜੂਦ ਸਨ। ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। ਰੱਸੀਆਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ। ਉਦੋਂ ਤੱਕ ਕਾਰ ਵਿੱਚ ਸਵਾਰ ਉਕਤ ਦੋਵੇਂ ਲੋਕਾਂ ਦੀ ਮੌਤ ਹੋ ਚੁੱਕੀ ਸੀ।


ਗੋਤਾਖੋਰ ਘੋਗਾ ਸਿੰਘ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਗੱਡੀ ਵਿੱਚ ਬਿਠਾ ਕੇ ਲਿਆਈ ਸੀ। ਜਦ ਉਨ੍ਹਾਂ ਨੇ ਨਹਿਰ ਵਿੱਚ ਗੋਤਾ ਲਗਾਇਆ ਤਾਂ ਕਾਰ ਦਾ ਪਤਾ ਲੱਗਾ। ਇਸ ਤੋਂ ਬਾਅਦ ਰੱਸੀਆਂ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ। ਇਸ ਵਿੱਚ ਸਵਾਰ ਬਜ਼ੁਰਗ ਪੁਰਸ਼ ਤੇ ਮਹਿਲਾ ਦੀ ਮੌਤ ਹੋ ਗਈ। ਟ੍ਰੈਫਿਕ ਪੁਲਿਸ ਨੇ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਕਾਰ ਤਾਂ ਬਾਹਰ ਕੱਢ ਲਈ ਗਈ ਪਰ ਇਸ ਵਿੱਚ ਸਵਾਰ ਦੋਵੇਂ ਬਜ਼ੁਰਗਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।


ਇਹ ਵੀ ਪੜ੍ਹੋ : Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!


ਖ਼ੁਦਕੁਸ਼ੀ ਜਾਂ ਹਾਦਸਾ, ਪੁਲਿਸ ਕਰ ਰਹੀ ਜਾਂਚ


ਜਿਸ ਜਗ੍ਹਾ ਉਪਰ ਕਾਰ ਨਹਿਰ ਵਿੱਚ ਡਿੱਗੀ ਹੈ ਉਥੇ ਕੋਈ ਪੱਥਰ ਨਹੀਂ ਸੀ ਅਤੇ ਨਾ ਹੀ ਜ਼ਿਆਦਾ ਟ੍ਰੈਫਿਕ ਸੀ। ਇਸ ਲਈ ਪੁਲਿਸ ਦੋ ਪਹਿਲੂਆਂ ਉਤੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਖੁਦਕੁਸ਼ੀ। ਆਸਪਾਸ ਦੇ ਲੋਕਾਂ ਤੋਂ ਪਤਾ ਕੀਤਾ ਜਾ ਰਿਹਾ ਹੈ। ਅਜੇ ਇਸ ਬਾਰੇ ਵਿੱਚ ਪੁਲਿਸ ਨੇ ਕੋਈ ਖੁਲਾਸਾ ਨਹੀਂ ਕੀਤਾ।
ਦੋਰਾਹਾ ਥਾਣਾ ਦੇ ਐਸਐਚਓ ਵਿਜੈ ਕੁਮਾਰ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਕਰਨਾ ਪਹਿਲਾਂ ਕੰਮ ਹੈ। ਪਛਾਣ ਤੋਂ ਬਾਅਦ ਕਾਫੀ ਹੱਦ ਤੱਕ ਕੇਸ ਟ੍ਰੇਸ ਹੋ ਜਾਵੇਗਾ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਕਿ ਕਾਰ ਕਿਸ ਤਰ੍ਹਾਂ ਨਹਿਰ ਵਿੱਚ ਡਿੱਗੀ ਹੈ।


ਇਹ ਵੀ ਪੜ੍ਹੋ : ਪਤਨੀ ਨਾਲ 'Carry On Jatta 3' ਫਿਲਮ ਵੇਖਣ ਪਹੁੰਚੇ ਪੰਜਾਬ CM ਭਗਵੰਤ ਮਾਨ!