Accident News: ਫਰੀਦਕੋਟ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਫ਼ਰੀਦਕੋਟ ਸਾਦਿਕ ਰੋਡ ’ਤੇ ਪਿੰਡ ਮਚਾਕੀ ਕਲਾਂ ਨੇੜੇ ਵਾਪਰਿਆ ਹੈ।


COMMERCIAL BREAK
SCROLL TO CONTINUE READING

ਵਿਧਾਇਕ ਦੀ ਪਾਇਲਟ ਗੱਡੀ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ, ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਪਿੰਡ ਝੋਟੀਵਾਲਾ (ਫ਼ਰੀਦਕੋਟ) ਦੇ ਰਹਿਣ ਵਾਲੇ ਹਨ। ਕਾਬਿਲੇਗੌਰ ਹੈ ਕਿ ਪਿੰਡ ਝੋਟੀਵਾਲਾ ਦੇ ਵਸਨੀਕ ਨਛੱਤਰ ਸਿੰਘ ਤੇ ਮੰਨਾ ਸਿੰਘ ਆਪਣੇ ਮੋਟਰਸਾਈਕਲ ’ਤੇ ਫਰੀਦਕੋਟ ਤੋਂ ਝੋਨੇ ਦਾ ਬੀਜ ਲੈ ਕੇ ਵਾਪਸ ਪਿੰਡ ਨੂੰ ਜਾ ਰਹੇ ਸਨ।


ਇਸ ਦੌਰਾਨ ਪਿੱਛੇ ਤੋਂ ਆ ਰਹੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਕਤ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਪਾਇਲਟ ਗੱਡੀ ਦਾ ਡਰਾਈਵਰ ਉਥੋਂ ਫਰਾਰ ਹੋ ਗਿਆ। ਇਸ ਮਗਰੋਂ ਗੁੱਸੇ 'ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ।


ਪ੍ਰਾਪਤ ਜਾਣਕਾਰੀ ਅਨੁਸਾਰ ਪਾਇਲਟ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਜਦੋਂ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਵੀ ਮੌਕੇ ਉਪਰ ਪਹੁੰਚ ਗਏ ਹਨ।


ਇਹ ਵੀ ਪੜ੍ਹੋ : ਵੱਡੀ ਖ਼ਬਰ! ਗਿਆਨੀ ਰਘਬੀਰ ਸਿੰਘ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ


ਇਸ ਹਾਦਸੇ ਮਗਰੋਂ ਮ੍ਰਿਤਕ ਦੇ ਵਾਰਸਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਧਰਨਾ ਦਿੱਤਾ। ਲੋਕਾਂ ਵਿੱਚ ਵਿਧਾਇਕ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਨੇ ਨੌਜਵਾਨਾਂ ਦੀ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੌਰਾਨ ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab News: ਡਿਊਟੀ ਦੌਰਾਨ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ