ਅਦਾਕਾਰ ਉਪਾਸਨਾ ਸਿੰਘ ਨੇ ਬੇਟੇ ਨਾਨਕ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ 'ਚ ਟੇਕਿਆ ਮੱਥਾ

ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਪੁੱਤਰ ਨਾਨਕ ਸਿੰਘ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।

ਅਦਾਕਾਰ ਉਪਾਸਨਾ ਸਿੰਘ ਨੇ ਬੇਟੇ ਨਾਨਕ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ 'ਚ ਟੇਕਿਆ  ਮੱਥਾ

ਚੰਡੀਗੜ੍ਹ: ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਪੁੱਤਰ ਨਾਨਕ ਸਿੰਘ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਆਪਣੀ ਆਉਣ ਵਾਲੀ 'ਭਾਈ ਜੀ ਕੁੱਟਣਗੇ' ਫਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ। ਇਸ ਦੌਰਾਨ ਉਪਾਸਨਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਹਿਲੀ ਫਿਲਮ ’ਚ ਕੰਮ ਕਰ ਰਿਹਾ ਹੈ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਉਸ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ ਹੈ। ਹਰ ਇੱਕ ਮਾਂ ਚਾਹੁੰਦੀ ਹੈ ਕਿ ਉਸਦਾ ਬੇਟਾ ਤਰੱਕੀ ਕਰੇ।

ਇਸ ਤੋਂ ਇਲਾਵਾ ਉਪਾਸਨਾ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬੀਮਾਰੀ ਦੇ ਨਾਲ ਲੜਨ ਦੀ ਲੋੜ ਹੈ ਅਤੇ ਇੱਕਠੇ ਹੋ ਕੇ ਇਸ ਤੋਂ ਨਿਜਾਤ ਪਾਉਣ ਦੀ ਵੀ ਜਰੂਰਤ ਹੈ।

ਅਦਾਕਾਰਾ ਉਪਾਸਨਾ ਸਿੰਘ ਨੇ ਦੱਸਿਆ ਕਿ ਜਦੋਂ ਫਿਲਮ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਬ ਅੱਗੇ ਅਰਦਾਸ ਕੀਤੀ ਗਈ ਸੀ ਕਿ ਉਨ੍ਹਾਂ ਦੀ ਫਿਲਮ ਦੀ ਸ਼ੂਟਿੰਗ ਸਹੀ ਢੰਗ ਨਾਲ ਹੋ ਜਾਵੇ, ਜਿਸ ਦੇ ਤਹਿਤ ਉਨ੍ਹਾਂ ਨੂੰ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ।