ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ  : 26 ਜਨਵਰੀ ਹਿੰਸਾ ਦੇ ਆਰੋਪੀ ਦੀਪ ਸਿੱਧੂ  ਅੱਜ ਪੰਜਾਬ ਵਿਧਾਨ ਸਭਾ ਵੱਲੋਂ ਬਣਾਈ ਗਈ ਕਮੇਟੀ ਦੇ ਸਾਹਮਣੇ ਪੇਸ਼ ਹੋਏ ਤੇ ਆਪਣਾ ਪੱਖ ਰੱਖਿਆ। ਤਕਰੀਬਨ ਇਕ ਘੰਟਾ ਦੀਪ ਸਿੱਧੂ ਕੋਲੋਂ ਸਬ ਕਮੇਟੀ ਨੇ ਪੁੱਛ ਗਿੱਛ ਕੀਤੀ। ਪੁੱਛ ਗਿੱਛ ਦੌਰਾਨ ਦੀਪ ਸਿੱਧੂ ਨੇ 26 ਜਨਵਰੀ ਨੂੰ ਲਾਲ ਕਿਲੇ ਤੇ ਹੋਈ ਹਿੰਸਾ ਅਤੇ ਆਪਣੀ ਗ੍ਰਿਫਤਾਰੀ ਬਾਰੇ ਜਾਣਕਾਰੀ ਕਮੇਟੀ ਨੂੰ ਦਿੱਤੀ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਮੌਨਸੂਨ ਸੈਸ਼ਨ ਦੇ ਵਿੱਚ ਕਮੇਟੀ ਆਪਣੀ ਰਿਪੋਰਟ ਪੇਸ਼ ਕਰ ਸਕਦੀ ਹੈ। ਇਸ ਕਮੇਟੀ ਦੇ ਚੇਅਰਮੈਨ ਵਿਧਾਇਕ ਕੁਲਦੀਪ ਵੈਦ ਹਨ। ਉਨ੍ਹਾਂ ਤੋਂ ਇਲਾਵਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫਤਿਹ ਜੰਗ ਸਿੰਘ ਬਾਜਵਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਬਜੀਤ ਕੌਰ ਮਾਣੂਕੇ ਇਸ ਸਬ ਕਮੇਟੀ ਦੇ ਮੈਂਬਰ ਹਨ।


 


WATCH LIVE TV