Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਹਸਪਤਾਲ ਪੁੱਜੇ ਬੱਬੂ ਮਾਨ
Advertisement
Article Detail0/zeephh/zeephh1776417

Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਹਸਪਤਾਲ ਪੁੱਜੇ ਬੱਬੂ ਮਾਨ

Surinder Shinda Health Update:ਲੁਧਿਆਣਾ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਪੰਜਾਬੀ ਗਾਇਕ ਬੱਬੂ ਮਾਨ ਪੁੱਜੇ। ਸੁਰਿੰਦਰ ਛਿੰਦਾ ਦਾ ਹਾਲਤ ਸਥਿਰ ਬਣੀ ਹੋਈ ਹੈ।

Surinder Shinda Health Update:  ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਹਸਪਤਾਲ ਪੁੱਜੇ ਬੱਬੂ ਮਾਨ

Surinder Shinda admitted in Hospital: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਤਬੀਅਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਹਾਲ ਜਾਨਣ ਲਈ ਵੱਡੀ ਗਿਣਤੀ ਵਿੱਚ ਸੰਗੀਤ ਜਗਤ ਤੋਂ ਹਸਤੀਆਂ ਪੁੱਜ ਰਹੀਆਂ ਹਨ। ਅੱਜ ਪੰਜਾਬੀ ਗਾਇਕ ਬੱਬੂ ਮਾਨ ਸੁਰਿੰਦਰ ਛਿੰਦਾ ਦੀ ਤਬੀਅਤ ਬਾਰੇ ਜਾਨਣ ਪੁੱਜੇ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਸੁਰਿੰਦਰ ਛਿੰਦਾ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ।

ਹਸਪਤਾਲ ਵਾਲਿਆਂ ਅਨੁਸਾਰ ਸੁਰਿੰਦਰ ਛਿੰਦਾ ਦੀ ਹਾਲਤ ਸਥਿਰ ਬਣੀ ਹੋਈ ਹੈ। ਬੀਤੇ ਦਿਨ ਲੋਕ ਸਭਾ ਮੈਂਬਰ ਤੇ ਰਾਜ ਗਾਇਕ ਹੰਸ ਰਾਜ ਹੰਸ ਵੀ ਛਿੰਦਾ ਦਾ ਹਾਲ ਜਾਨਣ ਪੁੱਜੇ ਸਨ। ਗੌਰਤਲਬ ਹੈ ਕਿ ਬੀਤੇ ਦਿਨ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਕੁਝ ਦਿਨ ਪਹਿਲਾਂ ਹੀ ਸੁਰਿੰਦਰ ਛਿੰਦਾ ਦਾ ਇੱਕ ਛੋਟਾ ਜਿਹਾ ਆਪ੍ਰੇਸ਼ਨ ਹੋਇਆ ਸੀ। ਇਸ ਪਿੱਛੋਂ ਕਿਸੇ ਕਾਰਨ ਉਨ੍ਹਾਂ ਦੀ ਇਨਫੈਕਸ਼ਨ ਵੱਧ ਗਈ ਤੇ ਹਾਲਤ ਖ਼ਰਾਬ ਹੁੰਦੀ ਗਈ। ਇਸ ਕਾਰਨ ਉਨ੍ਹਾਂ ਨੂੰ ਮੁੜ ਹਸਪਤਾਲ ’ਚ ਦਾਖ਼ਲ ਕਰਵਾਇਆ ਸੀ।

ਇਹ ਵੀ ਪੜ੍ਹੋ : Punjab Flood News: ਪੰਜਾਬ 'ਚ ਹੜ੍ਹ ਦੀ ਮਾਰ ਝੱਲ ਰਹੇ ਲੋਕ, ਵੀਡੀਓ ਰਾਹੀਂ ਵੇਖੋ ਵੱਖ-ਵੱਖ ਜ਼ਿਲ੍ਹਿਆਂ ਦਾ ਹਾਲ

ਕਾਬਿਲੇਗੌਰ ਹੈ ਕਿ ਬੀਤੇ ਦਿਨ ਸੋਸ਼ਲ ਮੀਡੀਆ ਉਤੇ ਸੁਰਿੰਦਰ ਛਿੰਦਾ ਦੀ ਮੌਤ ਦੀ ਅਫਵਾਹ ਫੈਲ ਗਈ ਸੀ। ਸੁਰਿੰਦਰ ਛਿੰਦਾ ਦੇ ਬੇਟੇ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਮੌਤ ਦੀ ਖਬਰ ਨੂੰ ਫੇਕ ਕਰਾਰ ਦਿੰਦੇ ਹੋਏ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਸੀ। ਮਨਿੰਦਰ ਛਿੰਦਾ ਨੇ ਕਿਹਾ ਸੀ ਕਿ ਉਸ ਦੇ ਪਿਤਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ ਤੇ ਉਹ ਬਿਲਕੁਲ ਠੀਕ ਹਨ। ਉਨ੍ਹਾਂ ਨੇ ਖਬਰਾਂ ਚਲਾਉਣ ਤੋਂ ਪਹਿਲਾਂ ਫੇਸਬੁੱਕ ਉਤੇ ਲਾਈਵ ਦੇਖਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਖਬਰ ਨਾਲ ਦੇਸ਼ ਅਤੇ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਝੂਠੀ ਖਬਰ ਫੈਲਣ ਮਗਰੋਂ ਲੋਕਾਂ ਵਿੱਚ ਬੈਚੇਨੀ ਪਾਈ ਜਾ ਰਹੀ ਸੀ। 

ਇਹ ਵੀ ਪੜ੍ਹੋ : Punjab Weather Today: ਪੰਜਾਬ ਤੇ ਹਰਿਆਣਾ 'ਚ ਮੀਂਹ ਨੇ ਮਚਾਈ ਤਬਾਹੀ; 11ਦੀ ਮੌਤ, ਕਰੋੜਾਂ ਦਾ ਨੁਕਸਾਨ

Trending news