Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹਾਲ ਜਾਨਣ ਪੁੱਜੇ ਭਾਜਪਾ ਨੇਤਾ ਟਿੱਕਾ
Advertisement
Article Detail0/zeephh/zeephh1782152

Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹਾਲ ਜਾਨਣ ਪੁੱਜੇ ਭਾਜਪਾ ਨੇਤਾ ਟਿੱਕਾ

Surinder Shinda Health Update: ਭਾਜਪਾ ਨੇਤਾ ਅਮਰਜੀਤ ਸਿੰਘ ਟਿੱਕਾ ਹਸਪਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਹਾਲਚਾਲ ਪੁੱਛਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਨਾਲ ਵੀ ਮੁਲਾਕਾਤ ਕੀਤੀ।

Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹਾਲ ਜਾਨਣ ਪੁੱਜੇ ਭਾਜਪਾ ਨੇਤਾ ਟਿੱਕਾ

Surinder Shinda Health Update: ਪੰਜਾਬੀ ਲੋਕ ਗਾਇਕ ਤੇ ਅਦਾਕਾਰ ਸੁਰਿੰਦਰ ਛਿੰਦਾ ਸਿਹਤ ਖ਼ਰਾਬ ਹੋਣ ਕਾਰਨ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਅੱਜ ਭਾਜਪਾ ਨੇਤਾ ਅਮਰਜੀਤ ਸਿੰਘ ਟਿੱਕਾ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਡੀਐਮਸੀ ਹਸਪਤਾਲ ਪੁੱਜੇ। ਇਥੇ ਉਨ੍ਹਾਂ ਨੇ ਡਾਕਟਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਡਾਕਟਰ ਕਹਿ ਰਹੇ ਹਨ ਕਿ ਉਨ੍ਹਾਂ ਦੀ ਸਿਹਤ ਪਹਿਲਾਂ ਵਾਂਗ ਹੀ ਹੈ। ਅਜੇ ਤੱਕ ਤਬੀਅਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ। 

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਨੇਤਾ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਦੀਪ ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਖ਼ਰਾਬ ਹੋ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਵਿੱਚ ਅਜੇ ਕੋਈ ਸੁਧਾਰ ਨਹੀਂ ਦੇਖਣ ਨੂੰ ਮਿਲਿਆ ਤੇ ਅਜੇ ਵੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਡਾਕਟਰ ਨਾਲ ਮੁਲਾਕਾਤ ਵੀ ਕੀਤੀ ਹੈ, ਜਿਸ ਨੂੰ ਲੈ ਕੇ ਡਾਕਟਰਾਂ ਨੇ ਅਜੇ ਸਥਿਤੀ ਪਹਿਲਾਂ ਵਰਗੀ ਹੀ ਦੱਸੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਾ ਹੋਣ ਮਗਰੋਂ ਡੀਐਮਸੀ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਪਰਿਵਾਰ ਨੇ ਉਨ੍ਹਾਂ ਨੂੰ ਉਥੋਂ ਸ਼ਿਫਟ ਕਰਨ ਦਾ ਫ਼ੈਸਲਾ ਲਿਆ ਸੀ। ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਦੀ ਤਬੀਅਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ, ਜਿਸ ਕਾਰਨ ਪਰਿਵਾਰ ਨੇ ਇਹ ਫ਼ੈਸਲਾ ਲਿਆ ਸੀ। ਸੁਰਿੰਦਰ ਸ਼ਿੰਦਾ ਦਾ ਬੀਤੇ ਦਿਨੀਂ ਦੀਪ ਹਸਪਤਾਲ ਵਿੱਚ ਵੀ ਇੱਕ ਆਪ੍ਰੇਸ਼ਨ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਲਗਾਤਾਰ ਉਨ੍ਹਾਂ ਨੂੰ ਡੀਐਮਸੀ ਲੈ ਕੇ ਜਾਣ ਦੀ ਗੱਲ ਕਹਿ ਰਿਹਾ ਸੀ। ਜਿਸ ਤੋਂ ਬਾਅਦ ਬੀਤੇ ਦਿਨ ਐਬੂਲੈਂਸ ਰਾਹੀਂ ਡੀਐਮਸੀ ਹਸਪਤਾਲ ਲਿਜਾਇਆ ਗਿਆ ਸੀ।

ਇਹ ਵੀ ਪੜ੍ਹੋ : Sultanpur Lodhi News: ਪੰਜਾਬੀਆਂ ਦੀ ਅਨੋਖੀ ਪਹਿਲ! ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਲਾਈ ਕਰੀਬ 250 ਏਕੜ ਝੋਨੇ ਦੀ ਪਨੀਰੀ

ਇਸ ਤੋਂ ਪਹਿਲਾਂ ਸੁਰਿੰਦਰ ਸ਼ਿੰਦਾ ਦਾ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਚ ਆਪ੍ਰੇਸ਼ਨ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : Jammu Kashmir News: ਅਮਰਨਾਥ ਯਾਤਰਾ 'ਤੇ ਆਈ ਮਹਿਲਾ ਸ਼ਰਧਾਲੂ ਦੀ ਪੱਥਰ ਲੱਗਣ ਨਾਲ ਹੋਈ ਮੌਤ

Trending news