Emergency Film: ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰ
Emergency Film: ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ।
Emergency Film: ਹਿਮਾਚਲ ਪ੍ਰਦੇਸ਼ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਕਿਉਂਕਿ ਸੈਂਸਰ ਬੋਰਡ ਨੇ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੈਂਸਰ ਬੋਰਡ ਫਿਲਮ ਦੇ ਕੁਝ ਸੀਨ ਕੱਟਣ ਲਈ ਕਹਿ ਰਿਹਾ ਹੈ। ਇਸ ਸਬੰਧੀ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਦੀ ਉਸ ਨੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਸ ਨੇ ਕਿਹਾ ਕਿ ਇਹ ਦੇਸ਼ ਵਿੱਚ ਕੀ ਚੱਲ ਰਿਹਾ ਹੈ।
ਇਹ ਵੀ ਪੜ੍ਹੋ : Jarnail Singh Bajwa: ਮੋਹਾਲੀ ਕੋਰਟ ਨੇ ਜਰਨੈਲ ਸਿੰਘ ਬਾਜਵਾ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ
ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਕਈ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੇ ਸਿੱਖ ਭਾਈਚਾਰੇ 'ਚ ਫਿਲਮ ਪ੍ਰਤੀ ਰੋਸ ਦੀ ਭਾਵਨਾ ਹੈ।
ਇਸ ਦੌਰਾਨ ਕੰਗਨਾ ਰਣੌਤ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਅਜੇ ਵੀ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਪ੍ਰਮਾਣੀਕਰਣ ਦੀ ਉਡੀਕ ਕਰ ਰਹੀ ਹੈ। ਸ਼ੁੱਕਰਵਾਰ ਨੂੰ ਅਭਿਨੇਤਰੀ ਨੇ ਕਿਹਾ ਕਿ ਉਹ ਆਪਣੀ ਫਿਲਮ ਲਈ ਲੜੇਗੀ ਅਤੇ ਉਹ ਅਦਾਲਤ ਵਿੱਚ ਜਾਣ ਲਈ ਵੀ ਦ੍ਰਿੜ ਹੈ। ਐਮਰਜੈਂਸੀ 6 ਸਤੰਬਰ, 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਸੀ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਐਮਰਜੈਂਸੀ ਫਿਲਮ ਦਾ ਕਾਫੀ ਵਿਰੋਧ ਹੋ ਰਿਹਾ ਹੈ। ਸਿੱਖ ਜੱਥੇਬੰਦੀਆਂ ਨੇ ਜਲੰਧਰ, ਲੁਧਿਆਣਾ ਤੇ ਹੋਰ ਵਿੱਚ ਆਉਣ ਵਾਲੀ ਬਾਲੀਵੁੱਡ ਫਿਲਮ ਐਮਰਜੈਂਸੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਸਨ। ਪ੍ਰਦਰਸ਼ਨਕਾਰੀਆਂ ਮੁਤਾਬਿਕ ਇਸ ਫਿਲਮ 'ਚ ਕੰਗਨਾ ਰਣੌਤ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਜਿਸ ਵਿੱਚ ਸਿੱਖ ਕੌਮ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ਕਾਰਨ ਸਿੱਖ ਜਥੇਬੰਦੀਆਂ ਨੇ ਇਸ ਫਿਲਮ ਦਾ ਵਿਰੋਧ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਉਹ ਇਸ ਫਿਲਮ ਨੂੰ ਪੂਰੇ ਦੇਸ਼ ਵਿੱਚ ਰਿਲੀਜ਼ ਨਹੀਂ ਹੋਣ ਦੇਵਣਗੇ।
ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ