Chamkila Film News: ਦਿਲਜੀਤ ਦੁਸਾਂਝ ਅਤੇ ਪਰਿਣੀਤੀ ਚੋਪੜਾ ਦੀ ਫਿਲਮ ਚਮਕੀਲਾ ਰਿਲੀਜ਼ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।
Trending Photos
Chamkila Film News: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਜੀਵਨ ਉਪਰ ਆਧਾਰਿਤ ਦਿਲਜੀਤ ਦੁਸਾਂਝ ਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ ਚਮਕੀਲਾ ਉਤੇ ਲੱਗੀ ਰੋਕ ਅਦਾਲਤ ਨੇ ਹਟਾ ਦਿੱਤੀ ਹੈ।
ਅਦਾਲਤ ਨੇ ਇਸ ਫੈਸਲੇ ਨਾਲ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਤੇ ਹੋਰਾਂ ਨੂੰ ਰਾਹਤ ਮਿਲੀ ਹੈ। ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਦੌਰਾਨ ਪਟੀਸ਼ਨਰ ਦੀ ਸਟੇਅ ਦੀ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਤਤਕਾਲੀ ਸਿਵਲ ਜੱਜ ਸੀਨੀਅਰ ਡਵੀਜ਼ਨ ਹਰਸਿਮਰਨਜੀਤ ਸਿੰਘ, ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ ਤੇ ਹੋਰਾਂ ਤੋਂ ਇਲਾਵਾ ਪੰਜਾਬੀ ਗਾਇਕ ਮਹਰੂਮ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਤੇ ਬੀਬੀ ਅਮਰਜੋਤ ਕੌਰ ਦੀ ਬਾਇਓਪਿਕ (ਫਿਲਮ) ਦੇ ਟੈਲੀਕਾਸਟ, ਰਿਲੀਜ਼, ਅਪਲੋਡ, ਸਟ੍ਰੀਮਿੰਗ ਕਰਨ ਤੋਂ ਰੋਕ ਦਿੱਤਾ ਸੀ।
ਅਦਾਲਤ ਨੇ ਇਹ ਆਦੇਸ਼ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ਉਪਰ ਸੁਣਵਾਈ ਕਰਦਿਆਂ ਜਾਰੀ ਕੀਤੇ। ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ਵਿੱਚ ਆਪਣੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਰਾਈਟ ਦਿੱਤੇ ਸਨ। ਅੱਗੇ ਦੱਸਿਆ ਗਿਆ ਕਿ 3 ਨਵੰਬਰ, 2022 ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਪਟੀਸ਼ਨਕਰਤਾ ਨੇ ਜਦੋਂ ਉਕਤ ਬਾਇਓਪਿਕ ਬਣਾਉਣ ਦੀ ਇੰਤਜ਼ਾਮ ਕਰਨਾ ਸ਼ੁਰੂ ਕੀਤਾ ਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਲੰਬਾ ਖਿੱਚਣ ਲੱਗੀ।
ਬਾਅਦ ’ਚ ਪਤਾ ਲੱਗਾ ਕਿ ਪ੍ਰਤੀਵਾਦੀ ਆਪਸ ’ਚ ਮਿਲੀਭੁਗਤ ਕਰ ਕੇ ਅਮਰ ਸਿੰਘ ਚਮਕੀਲਾ ਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ ’ਤੇ ਫਿਲਮ ਬਣਾ ਰਹੇ ਸਨ। ਸਟੇਅ ਆਰਡਰ ਖ਼ਾਰਜ ਕਰਨ ਤੋਂ ਬਾਅਦ ਪਟੀਸ਼ਨਕਰਤਾਵਾਂ ਦੀ ਗਵਾਹੀ ਲਈ ਮਾਮਲੇ ਨੂੰ 17 ਜੁਲਾਈ, 2023 ਲਈ ਮੁਲਤਵੀ ਕਰ ਦਿੱਤਾ ਗਿਆ।
ਬਾਲੀਵੁੱਡ ਅਤੇ ਪਾਲੀਵੁੱਡ ਦੇ ਨਾਲ-ਨਾਲ ਦੁਨੀਆ ਭਰ ਵਿੱਚ ਨਾਂਅ ਕਮਾਉਣ ਵਾਲੇ ਸੁਪਰਸਟਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਦਿਲਜੀਤ ਅਤੇ ਨਿਮਰਤ ਖਹਿਰਾ ਦੀ 'ਜੋੜੀ' ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਦੋਵੇਂ ਕਲਾਕਾਰ ਆਪਣੀ ਫਿਲਮ ਦੀ ਸਫਲਤਾ ਦਾ ਆਨੰਦ ਲੈ ਰਹੇ ਹਨ। ਹੁਣ 'ਜੋੜੀ' ਤੋਂ ਬਾਅਦ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ।
ਇਹ ਵੀ ਪੜ੍ਹੋ : Viral Video: ਸਪੀਕਰ ਨੇ ਬੋਲਣ ਨਹੀਂ ਦਿੱਤਾ ਤਾਂ ਗੁੱਸੇ 'ਚ ਆਏ ਸੰਸਦ ਮੈਂਬਰ ਨੇ ਸਭ ਦੇ ਸਾਹਮਣੇ ਲਾਹ ਦਿੱਤੇ ਕੱਪੜੇ, ਵੇਖੋ ਵਾਇਰਲ ਵੀਡੀਓ