Sad News: ਪੰਜਾਬੀ ਫਿਲਮ ਜਗਤ ਤੋਂ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਫ਼ਿਲਮ ਜਗਤ ਦੇ ਮਕਬੂਲ ਅਦਾਕਾਰ ਸ਼ਵਿੰਦਰ ਮਾਹਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਪ੍ਰਕਾਸ਼ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਵਿੰਦਰ ਮਾਹਲ ਦੇ ਮਿੱਤਰ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਦੱਸਿਆ ਸ਼ਵਿੰਦਰ ਮਾਹਲ ਦੀ ਪਤਨੀ ਪ੍ਰਕਾਸ਼ ਕੌਰ ਪਿਛਲੇ ਕੁਝ ਸਮੇਂ ਤੋਂ ਲੀਵਰ ਦੀ ਬਿਮਾਰੀ ਤੋਂ ਪੀੜਤ ਸਨ ਤੇ ਪੀਜੀਆਈ ਚੰਡੀਗੜ੍ਹ 'ਚ ਜ਼ੇਰੇ ਇਲਾਜ ਸਨ।


COMMERCIAL BREAK
SCROLL TO CONTINUE READING

ਪ੍ਰਕਾਸ਼ ਕੌਰ ਦੇ ਦੇਹਾਂਤ ਉਤੇ ਫਿਲਮ ਜਗਤ ਦੀਆਂ ਕਈ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਗੁਰਪ੍ਰੀਤ ਘੁੱਗੀ, ਗੁੱਗੂ ਗਿੱਲ, ਗਿੱਪੀ ਗਰੇਵਾਲ, ਐਮੀ ਵਿਰਕ, ਰਣਜੀਤ ਬਾਵਾ, ਸਰਦਾਰ ਸੋਹੀ, ਯੋਗਰਾਜ ਸਿੰਘ, ਹਰਬੀ ਸੰਘਾ, ਰਾਣਾ ਜੰਗ ਬਹਾਦੁਰ, ਗੀਤਜ਼ ਬਿੰਦਰੱਖੀਆ, ਗਾਇਕ ਸੁਰਿੰਦਰ ਛਿੰਦਾ, ਕਰਮਜੀਤ ਅਨਮੋਲ, ਮਲਕੀਤ ਰੌਣੀ,ਭਾਨਾ ਐਲ ਏ, ਜਸਵਿੰਦਰ ਭੱਲਾ, ਭਾਰਤ ਭੂਸ਼ਣ ਵਰਮਾ, ਬਿੰਨੂ ਢਿਲੋਂ, ਪੰਮੀ ਬਾਈ, ਸੁਖਦੇਵ ਬਰਨਾਲਾ,ਦਿਲਾਵਰ ਸਿੱਧੂ, ਆਸ਼ੀਸ਼ ਦੁੱਗਲ,  ਰੁਪਿੰਦਰ ਰੂਪੀ, ਅਨੀਤਾ ਮੀਤ, ਸ਼ੀਮਾ ਕੌਸ਼ਲ, ਤਨਵੀ ਨਾਗੀ, ਰਾਜ ਧਾਲੀਵਾਲ, ਪੂਨਮ ਸੂਧ, ਰਾਖੀ ਹੁੰਦਲ,  ਦਲਜੀਤ ਸਿੰਘ ਅਰੋੜਾ, ਨਰਿੰਦਰ ਨੀਨਾ, ਜਸਵੀਰ ਗਿੱਲ, ਪਰਮਵੀਰ ਸਿੰਘ, ਪਰਮਜੀਤ ਭੰਗੂ, ਰਵਿੰਦਰ ਮੰਡ, ਅਮਰ ਨੂਰੀ, ਨਿਰਮਲ ਰਿਸ਼ੀ, ਅਨੀਤਾ ਦੇਵਗਨ, ਸੁਨੀਤਾ ਧੀਰ, ਗੁਰਪ੍ਰੀਤ ਕੌਰ ਭੰਗੂ, ਇਕਬਾਲ ਸਿੰਘ ਚਾਨਾ ਅਤੇ ਅੰਮ੍ਰਿਤਪਾਲ ਬਿੱਲਾ ਸਮੇਤ ਵੱਡੀ ਗਿਣਤੀ ਵਿੱਚ ਪਾਲੀਵੁੱਡ ਕਲਾਕਾਰਾਂ,ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਨੇ ਸ਼ਵਿੰਦਰ ਮਾਹਲ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।


ਇਹ ਵੀ ਪੜ੍ਹੋ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ SGPC ਨੂੰ ਪਾਈ ਝਾੜ, ਕਿਹਾ "ਮੇਰਾ ਕਿਹਾ ਵੀ ਨਹੀਂ ਮੰਨਿਆ..."


ਪਾਲੀਵੁੱਡ 'ਚ ਲੰਮਾ ਅਭਿਨੈ ਸਫ਼ਰ ਤੈਅ ਕਰ ਚੁੱਕੇ ਸ਼ਵਿੰਦਰ ਮਾਹਲ ਦੀ ਹੁਣ ਤੱਕ ਦੀ ਸਫ਼ਲਤਾ 'ਚ ਉਨ੍ਹਾਂ ਦੀ ਪਤਨੀ ਦੀ ਖਾਸ ਭੂਮਿਕਾ ਰਹੀ ਹੈ, ਜਿਸ ਸਬੰਧੀ ਕਈ ਵਾਰ ਆਪਣੇ ਮਨ ਦੇ ਵਲਵਲ੍ਹੇ ਸਾਂਝੇ ਕਰਦਿਆਂ ਅਦਾਕਾਰ ਮਾਹਲ ਨੇ ਦੱਸਿਆ ਕਿ ਹੈ ਕਿ ਉਤਰਾਅ ਚੜ੍ਹਾਅ ਭਰੇ ਰਹੇ ਉਨ੍ਹਾਂ ਦੇ ਅਦਾਕਾਰੀ ਪੈਂਡੇ 'ਚ ਬਹੁਤ ਸਾਰੀਆਂ ਦੁਸ਼ਵਾਰੀਆਂ ਵੀ ਉਨ੍ਹਾਂ ਸਾਹਮਣੇ ਆਈਆਂ ਪਰ ਪਰਿਵਾਰ ਖਾਸ ਕਰ ਉਨ੍ਹਾਂ ਦੀ ਪਤਨੀ ਹੀ ਹਮੇਸ਼ਾ ਉਨ੍ਹਾਂ ਦੇ ਲਈ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਰਹੀ।


ਇਹ ਵੀ ਪੜ੍ਹੋ : ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਵਿਚਾਲੇ ਰੋਪਵੇਅ ਪ੍ਰੋਜੈਕਟ ਨੂੰ ਲੈ ਕੇ ਪੰਜਾਬ ਤੇ ਹਿਮਾਚਲ ਸਰਕਾਰ ਦੀ ਬਣੀ ਸਹਿਮਤੀ