ਕੌਣ ਦੇ ਰਿਹਾ ਹੈ ਦੀਪ ਸਿੱਧੂ ਨੂੰ ਨਸ਼ੀਲਾ ਪਦਾਰਥ?

ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਤੇ ਕਿਸਾਨ ਅੰਦੋਲਨ ਕਾਰਨ ਵਿਵਾਦਾਂ 'ਚ ਆਏ ਅਦਾਕਾਰ ਦੀਪ ਸਿੱਧੂ ਨੇ ਇੱਕ ਵਾਰ ਫੇਰ ਨਵਾਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ। 

ਕੌਣ ਦੇ ਰਿਹਾ ਹੈ ਦੀਪ ਸਿੱਧੂ ਨੂੰ ਨਸ਼ੀਲਾ ਪਦਾਰਥ?

ਚੰਡੀਗੜ੍ਹ: ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਤੇ ਕਿਸਾਨ ਅੰਦੋਲਨ ਕਾਰਨ ਵਿਵਾਦਾਂ 'ਚ ਆਏ ਅਦਾਕਾਰ ਦੀਪ ਸਿੱਧੂ ਨੇ ਇੱਕ ਵਾਰ ਫੇਰ ਨਵਾਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ। ਇਸ ਦੀ ਜਾਣਕਾਰੀ ਖੁਦ ਦੀਪ ਸਿੱਧੂ ਨੇ ਫੇਸਬੁੱਕ 'ਤੇ ਸਟੇਟਸ ਪਾ ਕੇ ਦਿੱਤੀ ਹੈ। 

 

ਦੀਪ ਸਿੱਧੂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, "ਕਿਸੇ ਨੇ ਮੈਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਹੈ, ਮੇਰੀ ਸਿਹਤ ਠੀਕ ਨਹੀਂ , ਮੈਨੂੰ ਨਹੀਂ ਪਤਾ ਕਿ ਨਸ਼ਾ ਕੌਣ ਦੇ ਰਿਹਾ ਹੈ, ਦੂਜੇ ਪਾਸੇ ਮੈਂ ਇੱਥੇ ਸਾਰੀਆਂ ਰਾਜਨੀਤਕ ਤੇ ਸਮਾਜਿਕ ਔਕੜਾਂ ਦੇ ਵਿਰੁੱਧ ਇਕੱਲਾ ਖੜ੍ਹਾ ਹਾਂ। ਹੁਣ ਮੇਰੀ ਸੁਰੱਖਿਆ ਮੇਰੇ ਪਰਿਵਾਰ ਲਈ ਇੱਕ ਗੰਭੀਰ ਚਿੰਤਾ ਬਣ ਗਈ ਹੈ (ਮੈਂ ਇਸ ਨੂੰ ਮੌਜੂਦਾ ਹਕੀਕਤ ਨੂੰ ਦਰਸਾਉਣ ਲਈ ਸਾਂਝਾ ਕਰ ਰਿਹਾ ਹਾਂ ਜੋ ਮੈਂ ਖੁਦ ਵੀ ਪਹਿਲਾਂ ਨਹੀਂ ਸਮਝ ਸਕਿਆ) ਵਾਹਿਗੁਰੂ ਸਭ ਦਾ ਭਲਾ ਕਰੇ।"
 

ਜ਼ਿਕਰਯੋਗ ਹੈ ਕਿ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਕਰੀਬ ਤਿੰਨ ਮਹੀਨੇ ਜੇਲ੍ਹ 'ਚ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲੀ ਤੇ ਉਹ ਜੇਲ੍ਹ 'ਚੋਂ ਰਿਹਾਅ ਹੋ ਕੇ ਬਾਹਰ ਆਇਆ। ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਉਸ ਨੇ ਫਿਰ ਕਿਸਾਨ ਅੰਦੋਲਨ ਨਾਲ ਜੁੜਨ ਦੀ ਗੱਲ ਕਹੀ। ਫੇਸਬੁੱਕ ਰਾਹੀਂ ਉਹ ਆਪਣੇ ਫੈਨਜ਼ ਨਾਲ ਜੁੜਿਆ ਹੋਇਆ ਹੈ।