Mohali News: ਮੋਹਾਲੀ ਅਦਾਲਤ ਵਿੱਚ ਨਹੀਂ ਪੇਸ਼ ਹੋਏ ਗਿੱਪੀ ਗਰੇਵਾਲ, 10 ਸਤੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
Advertisement
Article Detail0/zeephh/zeephh2413487

Mohali News: ਮੋਹਾਲੀ ਅਦਾਲਤ ਵਿੱਚ ਨਹੀਂ ਪੇਸ਼ ਹੋਏ ਗਿੱਪੀ ਗਰੇਵਾਲ, 10 ਸਤੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

Mohali News:  ਮੋਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਲਿਆ ਸੀ। ਹੁਣ ਗਿੱਪੀ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ। ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ।

Mohali News: ਮੋਹਾਲੀ ਅਦਾਲਤ ਵਿੱਚ ਨਹੀਂ ਪੇਸ਼ ਹੋਏ ਗਿੱਪੀ ਗਰੇਵਾਲ, 10 ਸਤੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

Mohali News: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਗਿੱਪੀ ਗਰੇਵਾਲ ਦੇ ਵਕੀਲ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਅਦਾਕਾਰ ਆਪਣੀ ਨਵੀਂ ਫਿਲਮ ਦੀ ਪ੍ਰਮੋਸ਼ਨ ਵਿੱਚ ਬਿਜ਼ੀ ਹਨ, ਜਿਸ ਕਰਕੇ ਉਹ ਅਦਾਲਤ ਵਿੱਚ ਪੇਸ਼ ਨਹੀ ਹੋ ਸਕਦੇ। ਵਕੀਲ ਨੇ ਅਦਾਲਤ ਨੂੰ  ਕਿਹਾ ਪੇਸ਼ ਹੋਣ ਲਈ ਕੁਝ ਸਮਾਂ ਦਿੱਤਾ ਜਾਵੇ।  ਮੋਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ 10 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। 

ਇਹ ਮਾਮਲਾ 31 ਮਈ 2018 ਦਾ ਹੈ। ਗਿੱਪੀ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ 'ਤੇ Voice ਅਤੇ TEXT ਮੈਸੇਜ ਆਇਆ ਸੀ, ਜਿਸ 'ਚ ਉਨ੍ਹਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ ਅਤੇ ਇਸ ਨੰਬਰ ਰਾਹੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ ਸੀ। ਇਸਦੇ ਨਾਲ ਹੀ, ਮੈਸੇਜ 'ਚ ਲਿਖਿਆ ਗਿਆ ਸੀ ਕਿ," ਇਹ ਮੈਸੇਜ ਵਸੂਲੀ ਦੀ ਮੰਗ ਕਰ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰੋ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲੀਸ ਨੂੰ ਕਰ ਦਿੱਤੀ ਸੀ। ਮੋਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਲਿਆ ਸੀ। ਹੁਣ ਗਿੱਪੀ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ। ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ।

ਅਦਾਕਾਰ ਗਿੱਪੀ ਗਰੇਵਾਲ ਲਈ ਮੋਹਾਲੀ ਅਦਾਲਤ ਵੱਲੋਂ ਪਹਿਲਾਂ 4 ਜੁਲਾਈ ਨੂੰ ਵਾਰੰਟ ਜਾਰੀ ਕੀਤਾ ਗਿਆ ਸੀ। ਇਸਦੇ ਨਾਲ ਹੀ, 10 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਸੀ। ਪਰ ਅਦਾਲਤ 'ਚ ਵਕੀਲ ਨੇ ਦੱਸਿਆ ਕਿ ਗਿੱਪੀ ਇਸ ਸਮੇਂ ਪੰਜਾਬ 'ਚ ਨਹੀਂ ਹਨ ਅਤੇ ਉਹ ਕੈਨੇਡਾ ਗਏ ਹਨ। ਹਾਲਾਂਕਿ, ਕੋਰਟ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਗਿੱਪੀ ਗਰੇਵਾਲ ਨੇ ਸ਼ਿਕਾਇਤ ਕੀਤੀ ਹੈ। ਇਸ ਲਈ ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ।

Trending news